ਵੱਡੀ ਖ਼ਬਰ: ਪੰਜਾਬ ''ਚ ਦਿਨ-ਦਿਹਾੜੇ ਵੱਡਾ ਐਨਕਾਊਂਟਰ, ਮੌਕੇ ਦੀ ਵੇਖੋ ਸੀ. ਸੀ. ਟੀ. ਵੀ.
Sunday, Feb 18, 2024 - 06:42 PM (IST)

ਹੁਸ਼ਿਆਰਪੁਰ (ਵਰਿੰਦਰ ਪੰਡਿਤ, ਅਮਰੀਕ)- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪੁਲਸ ਵੱਲੋਂ ਦੋ ਲੁਟੇਰਿਆਂ ਦਾ ਐਨਕਾਊਂਟਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਨਸਰਾਲਾ ਨੇੜੇ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦਾ ਪੁਲਸ ਨੇ ਐਨਕਾਊਂਟਰ ਕੀਤਾ। ਇਸ ਐਨਕਾਊਂਟਰ ਦੌਰਾਨ ਦੋ ਲੁਟੇਰੇ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲੁਟੇਰਿਆਂ ਦੀਆਂ ਲੱਤਾਂ ਵਿਚ ਗੋਲ਼ੀਆਂ ਲੱਗੀਆਂ ਹਨ। ਪੁਲਸ ਨੇ ਦੋਹਾਂ ਨੂੰ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਕੰਮ 'ਤੇ ਜਾ ਰਹੇ 2 ਸਕੇ ਭਰਾਵਾਂ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਇਕ ਦੀ ਹੋਈ ਦਰਦਨਾਕ ਮੌਤ
ਐਨਕਾਊਂਟਰ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਦੀ ਪਛਾਣ ਆਕਾਸ਼ ਪੁੱਤਰ ਅਸ਼ੋਕ ਕੁਮਾਰ ਪੱਥਰਾਂ ਕਾਲੋਨੀ ਜਲੰਧਰ, ਮੋਹਨ ਉਰਫ਼ ਮਨਦੀਪ ਵਾਸੀ ਗੁਰੂ ਅਮਰਦਾਸ ਨਗਰ ਜਲੰਧਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਦੋਵੇਂ ਨੌਜਵਾਨ ਓਹੀ ਹਨ, ਜਿਨ੍ਹਾਂ ਨੇ ਬੀਤੇ ਦਿਨੀਂ ਰਿਲਾਇੰਸ ਪੰਪ ਅਤੇ ਦਸੂਹਾ ਪਟਰੋਲ ਪੰਪ 'ਤੇ ਹਥਿਆਰਾਂ ਦੀ ਨੋਕ 'ਤੇ ਲੁਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।