ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਪੁਲਸ ਨੇ ਖਾਲ੍ਹੀ ਕਰਵਾਇਆ ਨਵਾਂਸ਼ਹਿਰ ਅਦਾਲਤੀ ਕੰਪਲੈਕਸ

Monday, Apr 06, 2026 - 07:12 PM (IST)

ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਪੁਲਸ ਨੇ ਖਾਲ੍ਹੀ ਕਰਵਾਇਆ ਨਵਾਂਸ਼ਹਿਰ ਅਦਾਲਤੀ ਕੰਪਲੈਕਸ

ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਕੋਰਟ ਕੰਪਲੈਕਸ ਨੂੰ ਕਿਸੇ ਅਣਪਛਾਤੇ ਵੱਲੋਂ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ’ਚ ਤਰਥੱਲੀ ਮਚ ਗਈ। ਬਾਅਦ ਦੁਪਹਿਰ ਕਰੀਬ 3.15 ਵਜੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।

ਇਹ ਵੀ ਪੜ੍ਹੋ:  ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ ਲਈ ਹਨ੍ਹੇਰੀ-ਤੂਫ਼ਾਨ ਦਾ Alert, ਲਗਾਤਾਰ ਪਵੇਗਾ ਭਾਰੀ ਮੀਂਹ

PunjabKesari

ਜੁਡੀਸ਼ੀਅਲ ਅਧਿਕਾਰੀਆਂ ਨੇ ਧਮਕੀ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ, ਜਿਸ ਤੋਂ ਤੁਰੰਤ ਬਾਅਦ ਨਵਾਂਸ਼ਹਿਰ ਸਬ-ਡਵੀਜ਼ਨ ਦੇ ਡੀ. ਐੱਸ. ਪੀ ਰਾਜਕੁਮਾਰ ਅਤੇ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸ.ਐੱਚ.ਓ. ਇੰਸਪੈਕਟਰ ਅਵਤਾਰ ਸਿੰਘ ਅਤੇ ਥਾਣਾ ਸਦਰ ਦੀ ਅਗਵਾਈ ਹੇਠ ਏ. ਆਰ. ਪੀ., ਐਂਟੀ ਸਾਬੋਟੇਜ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਅਦਾਲਤੀ ਕੰਪਲੈਕਸ ਦੇ ਚੱਪੇ-ਚੱਪੇ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਤੋਂ ਪਹਿਲਾਂ ਪੁਲਸ ਨੇ ਸਾਰੇ ਵਕੀਲਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਇਹ ਵੀ ਪੜ੍ਹੋ:  ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ

PunjabKesari

ਡੀ. ਐੱਸ. ਪੀ. ਰਾਜਕੁਮਾਰ ਨੇ ਦੱਸਿਆ ਕਿ ਡੌਗ ਸਕੁਐਡ ਅਤੇ ਬੰਬ ਨਿਰੋਧਕ ਯੰਤਰਾਂ ਨਾਲ ਪੂਰੇ ਅਦਾਲਤੀ ਕੰਪਲੈਕਸ ਦੀ ਚੈਕਿੰਗ ਕਰਨ ਤੋਂ ਬਾਅਦ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ, ਜਿਸ ਕਾਰਨ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਅਤੇ ਅਦਾਲਤੀ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਤਾਮਿਲਨਾਡੂ ਦੇ ਕਿਸੇ ਸੰਗਠਨ ਵੱਲੋਂ ਭੇਜੀ ਗਈ ਈਮੇਲ ਵਿਚ ਪੰਜਾਬ ਦੇ ਤਿੰਨ ਅਦਾਲਤੀ ਕੰਪਲੈਕਸਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News