30 ਕਿਲੋ ਭੁੱਕੀ ਤੇ 3 ਪੇਟੀਆਂ ਸ਼ਰਾਬ ਸਣੇ 2 ਕਾਬੂ

Tuesday, Oct 10, 2017 - 11:26 AM (IST)

ਤਲਵੰਡੀ ਸਾਬੋ (ਮੁਨੀਸ਼)- ਨਾਰਕੋਟਿਕ ਸੈੱਲ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਨੇ ਇਕ ਵਿਅਕਤੀ ਨੂੰ 30 ਕਿਲੋ ਭੁੱਕੀ ਚੂਰਾ-ਪੋਸਤ ਤੇ ਸੀ. ਆਈ. ਏ. ਸਟਾਫ ਨੇ ਇਕ ਵਿਅਕਤੀ ਨੂੰ ਤਿੰਨ ਪੇਟੀਆਂ ਹਰਿਆਣਾ ਸ਼ਰਾਬ ਸਣੇ ਫੜਨ 'ਚ ਸਫਲਤਾ ਹਾਸਲ ਕੀਤੀ। ਨਾਰਕੋਟਿਕ ਸੈੱਲ ਇੰਚਾਰਜ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣੇਦਾਰ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਪੁਲਸ ਪਾਰਟੀ ਨੂੰ ਪਿੰਡ ਜੰਬਰ ਬਸਤੀ ਕੋਲ ਇਕ ਮਾਰੂਤੀ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ 'ਚੋਂ 30 ਕਿਲੋਗ੍ਰਾਮ ਭੁੱਕੀ ਚੂਰਾ-ਪੋਸਤ ਬਰਾਮਦ ਕਰ ਕੇ ਕਥਿਤ ਮੁਲਜ਼ਮ ਜਗਸੀਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਰਾਜਗੜ੍ਹ ਕੁੱਬੇ ਖਿਲਾਫ ਤਲਵੰਡੀ ਸਾਬੋ ਥਾਣੇ 'ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀ ਅਨੁਸਾਰ ਉਕਤ ਭੁੱਕੀ ਰਾਜਸਥਾਨ 'ਤੋਂ ਵਾਇਆ ਹਰਿਆਣਾ ਲਿਆਂਦੇ ਜਾਣ ਦੀ ਸੂਚਨਾ ਸੀ। 
ਓਧਰ ਇਕ ਹੋਰ ਮਾਮਲੇ 'ਚ ਸੀ. ਆਈ. ਏ. ਸਟਾਫ ਬਠਿੰਡਾ ਦੇ ਹੌਲਦਾਰ ਵਨੀਤ ਸ਼ਰਮਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਲਵੰਡੀ ਸਾਬੋ ਦੇ ਬਠਿੰਡਾ ਰੋਡ 'ਤੇ ਪੈਦਲ ਜਾ ਰਹੇ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ। ਪੁਲਸ ਨੇ ਸ਼ਰਾਬ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਮੁਲਜ਼ਮ ਰਮਨਦੀਪ ਸਿੰਘ ਵਾਸੀ ਤਲਵੰਡੀ ਸਾਬੋ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਲ਼ਿਆ ਹੈ।


Related News