ਨਰਾਇਣ ਸਿੰਘ ਚੌੜਾ ਖ਼ਿਲਾਫ਼ ਪੁਲਸ ਨੇ ਕੀਤਾ ਚਲਾਨ ਪੇਸ਼
Friday, Feb 14, 2025 - 05:58 PM (IST)
![ਨਰਾਇਣ ਸਿੰਘ ਚੌੜਾ ਖ਼ਿਲਾਫ਼ ਪੁਲਸ ਨੇ ਕੀਤਾ ਚਲਾਨ ਪੇਸ਼](https://static.jagbani.com/multimedia/2025_2image_17_58_274217510untitled1234567890123.j.jpg)
ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਾਰਾਇਣ ਸਿੰਘ ਚੌੜਾ ਖਿਲਾਫ਼ ਪੁਲਸ ਨੇ ਅਦਾਲਤ 'ਚ ਚਲਾਨ ਪੇਸ਼ ਕੀਤਾ ਹੈ। ਚੌੜਾ ਨੇ ਤਫਤੀਸ਼ ਦੌਰਾਨ ਕਈ ਵੱਡੇ ਖੁਲਾਸੇ ਕੀਤੇ ਹਨ। ਚੌੜਾ ਨੇ ਕਬੂਲ ਕੀਤਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਕਾਰਨ ਉਸ ਦੇ ਮਨ ਵਿੱਚ ਕਾਫੀ ਗੁੱਸਾ ਸੀ।
ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਨਰਾਇਣ ਸਿੰਘ ਚੌੜਾ ਦੇ ਵੱਲੋਂ ਸੁਖਬੀਰ 'ਤੇ ਗੋਲੀ ਚਲਾ ਦਿੱਤੀ ਗਈ, ਜੋ ਕਿ ਸੁਖਬੀਰ ਨੂੰ ਤਾਂ ਨਹੀਂ ਵੱਜੀ, ਪਰ ਉੱਥੇ ਦਰਬਾਰ ਸਾਹਿਬ ਦੀ ਦੀਵਾਰ ਵਿੱਚ ਜਾ ਵੱਜੀ। ਇਸ ਤੋਂ ਬਾਅਦ ਚੌੜਾ ਨੂੰ ਮੌਕੇ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲਣਗੀਆਂ ਤੇਜ਼ ਹਵਾਵਾਂ, ਇਹ ਦਿਨ ਪਵੇਗਾ ਮੀਂਹ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8