ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇਣ ਦੇ ਦੋਸ਼ ’ਚ ਕੇਸ ਦਰਜ
Friday, Apr 29, 2022 - 03:17 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਇਕ ਕੁੜੀ ਨੂੰ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇਣ ’ਤੇ ਪੁਲਸ ਨੇ ਇਕ ਕੁੜੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਸੰਗਰੂਰ ਦੇ ਪੁਲਸ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਮੁੱਦਈ ਨੇ ਬਿਆਨ ਦਰਜ ਕਰਵਾਏ ਕਿ ਕਿਰਨਪਾਲ ਕੌਰ ਵਾਸੀ ਸੰਗਰੂਰ ਨੇ ਮੇਰੇ ਲਈ ਭੱਦੀ ਸ਼ਬਦਾਵਲੀ ਵਰਤੀ ਅਤੇ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਕਿਰਨਪਾਲ ਕੌਰ ਵਾਸੀ ਸੰਗਰੂਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।