ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਕੱਢਿਆ ਫਲੈਗ ਮਾਰਚ

04/10/2024 4:40:32 PM

ਧੂਰੀ (ਜੈਨ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਥਾਣਾ ਸਦਰ ਧੂਰੀ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਸ ਮੁਲਾਜ਼ਮਾਂ ਵੱਲੋਂ ਸ਼ਹਿਰ ਭਰ ’ਚੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਕੇਂਦਰੀ ਸੁਰੱਖਿਆ ਬਲ ਦੇ ਕਰਮਚਾਰੀ ਵੀ ਮੌਜੂਦ ਸਨ। ਇਸ ਮੌਕੇ ਇੰਸਪੈਕਟਰ ਜਗਦੀਪ ਸਿੰਘ ਨੇ ਕਿਹਾ ਕਿ ਇਹ ਫਲੈਗ ਮਾਰਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ’ਚ ਸੁਰੱਖਿਅਤ ਹੋਣ ਦੀ ਭਾਵਨਾ ਯਕੀਨੀ ਬਣਾਉਣ ਦੇ ਮੰਤਵ ਨਾਲ ਕੱਢਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਨਿਰਪੱਖ ਢੰਗ ਨਾਲ ਲੋਕ ਸਭਾ ਚੋਣਾਂ ਦਾ ਕੰਮ ਨੇਪਰੇ ਚੜ੍ਹਨ ਲਈ ਪੁਲਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ/ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਵਿਅਕਤੀ ਨੂੰ ਇਲਾਕੇ ’ਚ ਅਮਨ ਸ਼ਾਂਤੀ ਭੰਗ ਨਹੀ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
 


Babita

Content Editor

Related News