ਡੇਰਾ ਪ੍ਰੇਮੀ ਦੇ ਕਤਲ ਮਗਰੋਂ ਸ਼ਾਂਤੀ ਬਣਾਏ ਰੱਖਣ ਲਈ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

06/23/2019 6:32:03 PM

ਬੁਢਲਾਡਾ(ਬਾਂਸਲ)— ਬੇਅਦਬੀ ਮਾਮਲੇ 'ਚ ਮੁੱਖ ਮੁਲਜ਼ਮ ਦੇ ਕਤਲ ਮਾਮਲੇ ਨੂੰ ਲੈ ਕੇ ਪੁਲਸ ਵਲੋਂ ਸ਼ਾਂਤੀ ਬਣਾਏ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਐੱਸ.ਪੀ. ਮਾਨਸਾ ਕੁਲਦੀਪ ਸਿੰਘ ਸੋਹੀ ਤੇ ਏ.ਐੱਸ.ਪੀ. ਡਾ. ਅੰਕੁਰ ਗੁਪਤਾ ਦੀ ਅਗਵਾਈ 'ਚ ਕੱਢਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ.ਪੀ. ਕੁਲਦੀਪ ਸਿੰਘ ਸੋਹੀ ਅਤੇ ਏ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਪਿਛਲੇ ਦਿਨੀਂ ਨਾਭਾ ਜੇਲ 'ਚ ਬੇਅਦਬੀ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਕਮੇਟੀ ਮੈਂਬਰ ਮਹਿੰਦਰਪਾਲ ਸਿੰਘ ਬਿੱਟੂ ਦਾ ਕਤਲ ਹੋ ਗਿਆ ਸੀ। ਜਿਸ ਕਾਰਨ ਹਲਕੇ ਦੇ ਪਿੰਡਾਂ ਤੇ ਸ਼ਹਿਰ 'ਚ ਮਾਹੌਲ ਖਰਾਬ ਨਾ ਹੋਣ ਕਾਰਨ ਤੇ ਅਮਨ  ਸ਼ਾਂਤੀ ਬਣਾਈ ਰੱਖਣ ਲਈ ਪੁਲਸ ਪ੍ਰਸ਼ਾਸ਼ਨ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਆਈ.ਟੀ.ਆਈ. ਸਟੇਡੀਅਮ ਤੋਂ ਸ਼ੁਰੂ ਹੋ ਕੇ ਗੁਰਨੇ ਵਾਲਾ ਦਰਵਾਜਾ, ਰਾਮਲੀਲਾ ਗ੍ਰਾਉਂਡ, ਪਿੰਗਲਵਾੜਾ ਰੋਡ, ਕਲੀਪੁਰ, ਕੁਲਾਣਾ, ਦਰੀਅਪੁਰ, ਦਾਤੇਵਾਸ ਤੋਂ ਵਾਪਿਸ ਬੱਸ ਸਟੈਂਡ ਰੋਡ ਬੁਢਲਾਡਾ ਵਾਪਿਸ ਆਇਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਮਨ ਸ਼ਾਂਤੀ ਬਣਾ ਕੇ ਰੱਖੀ ਜਾਵੇ। ਇਸ ਮੌਕੇ ਡੀ.ਐੱਸ.ਪੀ. ਮਾਨਸਾ ਗੁਰਮੀਤ ਸਿੰਘ, ਐੱਸ.ਐੱਚ.ਓ. ਸਿਟੀ ਇੰਸਪੈਕਟਰ ਗੁਰਦੀਪ ਸਿੰਘ, ਐੱਸ.ਐੱਚ.ਓ. ਸਦਰ ਜਸਵਿੰਦਰ ਕੌਰ, ਏ.ਐੱਸ.ਆਈ. ਦਲਜੀਤ ਸਿੰਘ, ਰੀਡਰ ਜਸਕਰਨ ਸਿੰਘ, ਏ.ਐੱਸ.ਆਈ. ਦਰਸ਼ਨ ਸਿੰਘ ਸਮੇਤ ਪੁਲਸ ਪਾਰਟੀ ਮੌਜੂਦ ਸੀ।

Baljit Singh

This news is Content Editor Baljit Singh