ਪੁਲਸ ਨੇ ਤਲਵੰਡੀ ਭਾਈ ''ਚ ਕੀਤਾ ਫਲੈਗ ਮਾਰਚ

Sunday, Apr 01, 2018 - 08:40 PM (IST)

ਤਲਵੰਡੀ ਭਾਈ (ਗੁਲਾਟੀ)— ਜ਼ਿਲਾ ਪੁਲਸ ਕਪਤਾਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਤਵਾਰ ਸਥਾਨਕ ਸ਼ਹਿਰ ਵਿਖੇ 2 ਅਪ੍ਰੈਲ ਨੂੰ ਦਿੱਤੇ ਬੰਦ ਦੇ ਸੱਦੇ ਪ੍ਰਤੀ ਲੋਕਾਂ ਨੂੰ ਡਰ ਮੁਕਤ ਕਰਨ ਦੇ ਉਦੇਸ਼ ਨਾਲ ਸਥਾਨਕ ਪੁਲਸ ਵੱਲੋਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ, ਜਿਸਦੀ ਦੀ ਅਗਵਾਈ ਸਥਾਨਕ ਪੁਲਸ ਥਾਣੇ ਦੇ ਮੁਖੀ ਅਮਨਦੀਪ ਸਿੰਘ ਬਰਾੜ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਮਨ ਸ਼ਾਤੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਤਹਿਤ ਇਹ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ ਦਾ ਇਹ ਸੰਦੇਸ਼ ਦੇਣ ਚਾਹੁੰਦਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਅਗਿਆਂ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 2 ਅਪ੍ਰੈਲ ਨੂੰ ਕਈ ਜਥੇਬੰਦੀਆਂ ਵੱਲੋਂ ਬੰਦ ਦੀ ਕਾਲ ਦਿੱਤੀ ਗਈ, ਉਨ੍ਹਾਂ ਕਿਹਾ ਕਿ ਜੋ ਦੁਕਾਨਦਾਰ ਇਸ ਬੰਦ 'ਚ ਸ਼ਾਮਲ ਹੋਣ ਜਾਂ ਨਾ ਹੋਣ ਇਹ ਦੁਕਾਨਦਾਰਾਂ ਦੀ ਮਰਜ਼ੀ 'ਤੇ ਨਿਰਭਰ ਕਰਦਾ ਹੈ, ਪ੍ਰੰਤੂ ਕਿਸੇ ਨੂੰ ਇਹ ਆਗਿਆ ਨਹੀਂ ਦਿੱਤੀ ਜਾਵੇਗੀ,ਕਿ ਕੋਈ ਕਿਸੇ ਨਾਲ ਜਬਰਦਸਤੀ ਦੁਕਾਨਾਂ ਬੰਦ ਕਰੇ। ਉਨ੍ਹਾਂ ਅੱਗੇ ਦੱਸਿਆਂ ਕਿ ਅੱਜ ਦਾ ਇਹ ਫਲੈਗ ਮਾਰਚ ਸਥਾਨਕ ਸਹਿਰ ਦੇ ਨਵਾਂ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ,ਮੇਨ ਬਜਾਰ, ਟੈਲੀਫੋਨ ਐਕਸਚੇਂਜ ਰੋਡ ਹੁੰਦਾ ਹੋਇਆ ਤਲਵੰਡੀ ਭਾਈ ਥਾਣੇ ਆ ਕੇ ਸਮਾਪਤ ਹੋਇਆ।


Related News