ਭਾਰਤ ਬੰਦ ਦੇ ਮੱਦੇਨਜ਼ਰ ਸ਼ਹਿਰ ਦੇ ਚੱਪੇ-ਚੱਪੇ ''ਤੇ ਪੁਲਸ ਫੋਰਸ ਤਾਇਨਾਤ

Monday, Apr 02, 2018 - 06:10 AM (IST)

ਫਗਵਾੜਾ, (ਜਲੋਟਾ, ਰੁਪਿੰਦਰ ਕੌਰ)- 2 ਅਪ੍ਰੈਲ ਨੂੰ ਭਾਰਤ ਬੰਦ ਸਬੰਧੀ ਫਗਵਾੜਾ ਪੁਲਸ ਵਲੋਂ ਐੱਸ. ਪੀ. ਪੀ. ਐੱਸ. ਭੰਡਾਲ ਦੀ ਅਗਵਾਈ ਵਿਚ ਪੰਜਾਬ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਵਲੋਂ ਸ਼ਹਿਰੀ ਇਲਾਕਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ, ਜਿਸ ਦੌਰਾਨ ਵੱਖ-ਵੱਖ ਵਾਹਨਾਂ ਵਿਚ ਸਵਾਰ ਪੁਲਸ ਦਸਤੇ ਹੂਟਰ ਵਜਾਉਂਦੇ ਹੋਏ ਸ਼ਹਿਰ ਦੇ ਪ੍ਰਮੁਖ ਬਾਜ਼ਾਰਾਂ ਅਤੇ ਇਲਾਕਿਆਂ ਵਿਚੋਂ ਲੰਘੇ। ਖਬਰ ਲਿਖੇ ਜਾਣ ਤਕ ਫਗਵਾੜਾ ਸ਼ਹਿਰ ਦੇ ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਨਡਾਲਾ, (ਜ. ਬ.)-ਐੱਸ. ਸੀ./ਐੱਸ. ਟੀ. ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰਦਿਆਂ ਦਲਿਤ ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਦਿੱਤੇ ਬੰਦ ਦੇ ਸੱਦੇ ਨੂੰ ਦੇਖਦਿਆਂ ਸਰਕਾਰ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ। ਥਾਂ-ਥਾਂ ਭਾਰੀ ਮਾਤਰਾ 'ਚ ਪੁਲਸ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਅੱਜ ਦੇਰ ਸ਼ਾਮ ਪੁਲਸ ਵੱਲੋਂ ਡੀ. ਐੱਸ. ਪੀ. ਭੁਲੱਥ ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਕਸਬਾ ਨਡਾਲਾ ਦੀਆਂ ਮੁੱਖ ਸੜਕਾਂ ਅਤੇ ਬਾਜ਼ਾਰਾਂ 'ਚ ਫਲੈਗ ਮਾਰਚ ਕੱਢਿਆ ਗਿਆ। 
PunjabKesari
ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਭੁਲੱਥ ਸੰਦੀਪ ਸਿੰਘ ਮੰਡ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਥਾਨਕ ਪੁਲਸ ਤੋਂ ਇਲਾਵਾ 100 ਹੋਰ ਪੁਲਸ ਦੇ ਜੁਆਨ ਤਾਇਨਾਤ ਰਹਿਣਗੇ। ਦਿਨ ਭਰ ਪੁਲਸ ਪਾਰਟੀਆਂ ਨਾਜ਼ੁਕ ਥਾਵਾਂ 'ਤੇ ਗਸ਼ਤ ਕਰਨਗੀਆਂ। ਉਨ੍ਹਾਂ ਆਖਿਆ ਕਿ ਕਿਸੇ ਨੂੰ ਵੀ ਜਬਰੀ ਬਾਜ਼ਾਰ ਬੰਦ ਕਰਾਉਣ ਜਾਂ ਭੰਨ ਤੋੜ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਸ਼ਰਾਰਤੀ ਲੋਕਾਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਕਾਨੂੰਨ ਦੀ ਰਾਖੀ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਮੌਕੇ ਹਰਦੀਪ ਸਿੰਘ ਥਾਣਾ ਮੁਖੀ ਸੁਭਾਨਪੁਰ, ਭੂਸ਼ਣ ਸੇਖੜੀ ਥਾਣਾ ਮੁਖੀ ਢਿਲਵਾਂ ਪਾਲ ਸਿੰਘ ਚੌਕੀ ਮੁਖੀ ਨਡਾਲਾ, ਏ. ਐੱਸ. ਆਈ. ਕੁਲਵੰਤ ਸਿੰਘ ਤੇ ਹੋਰ ਹਾਜ਼ਰ ਸਨ।


Related News