ਪਟਿਆਲਾ ’ਚ ਬੇਹੱਦ ਤਣਾਅਪੂਰਨ ਹੋਏ ਹਾਲਾਤ, ਪੁਲਸ ਨੇ ਕੀਤੇ ਹਵਾਈ ਫਾਇਰ

Friday, Apr 29, 2022 - 06:19 PM (IST)

ਪਟਿਆਲਾ ’ਚ ਬੇਹੱਦ ਤਣਾਅਪੂਰਨ ਹੋਏ ਹਾਲਾਤ, ਪੁਲਸ ਨੇ ਕੀਤੇ ਹਵਾਈ ਫਾਇਰ

ਪਟਿਆਲਾ (ਬਲਜਿੰਦਰ) : ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਅੱਜ ਖਾਲਿਸਤਾਨੀ ਵਿਰੋਧੀ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਨੂੰ ਲੈ ਕੇ ਸ਼ਹਿਰ ਵਿਚ ਸਥਿਤੀ ਤਣਾਅਪੂਰਨ ਬਣ ਗਈ। ਐੱਸ.ਪੀ. ਸਿਟੀ ਹਰਪਾਲ ਸਿੰਘ, ਡੀ. ਐੱਸ.ਪੀ. ਸਿਟੀ-1 ਅਸ਼ੋਕ ਕੁਮਾਰ ਅਤੇ ਸਿਟੀ-2 ਮੋਹਿਤ ਅਗਰਵਾਲ ਅਤੇ ਡੀ.ਐੱਸ.ਪੀ ਨਾਭਾ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਹਿੰਦੂ-ਸਿੱਖ ਜਥੇਬੰਦੀਆਂ ਆਹਮੋ-ਸਾਹਮਣੇ ਸਨ ਅਤੇ ਦੋਵਾਂ ਵਲੋਂ ਇਕ ਦੂਜੇ ’ਤੇ ਪਥਰਾਅ ਕੀਤਾ ਗਿਆ। ਪੁਲਸ ਵਲੋਂ ਸਿੱਖ ਜਥੇਬੰਦੀਆਂ ਨੂੰ ਮਾਲ ਰੋਡ ਅਤੇ ਹਿੰਦੂ ਜਥੇਬੰਦੀਆਂ ਨੂੰ ਕਾਲੀ ਮਾਤਾ ਮੰਦਰ ਸਾਹਮਣੇ ਰੋਕ ਲਿਆ ਗਿਆ ਅਤੇ ਸਥਿਤੀ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਮਾਹੌਲ ਹੋਰ ਵਿਗੜਦਾ ਦੇਖ ਪ੍ਰਦਰਸ਼ਨਾਰੀਆਂ ਨੂੰ ਤਿੱਤਰ-ਬਿੱਤਰ ਕਰਨ ਲਈ ਪੁਲਸ ਵਲੋਂ ਹਵਾਈ ਫਾਇਰ ਵੀ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ 2 ਮਈ ਨੂੰ, ਵੱਡੇ ਐਲਾਨ ਹੋਣ ਦੀ ਉਮੀਦ

ਇਥੇ ਦੱਸਣਯੋਗ ਹੈ ਕਿ ਇਕ ਪਾਸੇ ਆਰੀਆ ਸਮਾਜ ਇਲਾਕੇ ਤੋਂ ਮਾਰਚ ਕੱਢਿਆ ਜਾਣਾ ਹੈ ਅਤੇ ਦੂਜੇ ਪਾਸੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਿਵ ਸੈਨਾ ਦਾ ਵਿਰੋਧ ਕਰਨ ਲਈ ਮੌਜੂਦ ਸਨ, ਪੁਲਸ ਦੀ ਕੋਸ਼ਿਸ਼ ਹੈ ਕਿ ਰੋਸ ਮਾਰਚ ਨੂੰ ਨਾ ਨਿਕਲਣ ਦਿੱਤਾ ਜਾਵੇ। ਫਿਲਹਾਲ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

ਇਹ ਵੀ ਪੜ੍ਹੋ : ਅੱਤ ਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਚਿੰਤਾਜਨਕ ਖ਼ਬਰ, ਹੋਰ ਡੂੰਘਾ ਹੋਇਆ ਬਿਜਲੀ ਸੰਕਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News