ਸੜਕ ਕੰਢੇ ਸ਼ੱਕੀ ਹਾਲਤ ’ਚ ਖੜ੍ਹੀ ਡਿਜ਼ਾਇਰ ਕਾਰ ’ਚੋਂ ਦੇਸੀ ਪਿਸਤੌਲ ਤੇ ਖਿਡੌਣਾ ਪਿਸਤੌਲ ਬਰਾਮਦ

Thursday, Apr 15, 2021 - 03:41 AM (IST)

ਸੜਕ ਕੰਢੇ ਸ਼ੱਕੀ ਹਾਲਤ ’ਚ ਖੜ੍ਹੀ ਡਿਜ਼ਾਇਰ ਕਾਰ ’ਚੋਂ ਦੇਸੀ ਪਿਸਤੌਲ ਤੇ ਖਿਡੌਣਾ ਪਿਸਤੌਲ ਬਰਾਮਦ

ਨਕੋਦਰ (ਪਾਲੀ, ਰਜਨੀਸ਼)-ਸਿਟੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਕੋਦਰ-ਜਲੰਧਰ ਮਾਰਗ ’ਤੇ ਸੜਕ ਕੰਢੇ ਸ਼ੱਕੀ ਹਾਲਤ ਵਿਚ ਖੜ੍ਹੀ ਇਕ ਕਾਰ ਵਿਚੋਂ ਇਕ ਦੇਸੀ ਪਿਸਤੌਲ ਤੇ ਇਕ ਖਿਡੌਣਾ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਨਕੋਦਰ ਨਵਨੀਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸ ਕਿ ਨਕੋਦਰ-ਜਲੰਧਰ ਮਾਰਗ ’ਤੇ ਪਿੰਡ ਆਲੋਵਾਲ ਮੋੜ ਸਕੂਲ ਨੇੜੇ ਸ਼ੱਕੀ ਹਾਲਤ ਵਿਚ ਇਕ ਸਵਿਫਟ ਡਿਜ਼ਾਇਰ ਕਾਰ ਨੰਬਰੀ ਪੀ ਬੀ 10 ਡੀ ਸੀ 1808 ਖੜ੍ਹੀ ਹੈ। ਕਾਰ ਨੇੜੇ ਅਸਲੇ ਨਾਲ ਲੈਸ 2 ਨੌਜਵਾਨ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਮੌਜੂਦ ਹਨ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ
ਸੂਚਨਾ ਮਿਲਦੇ ਹੀ ਤੁਰੰਤ ਸਿਟੀ ਥਾਣਾ ਮੁਖੀ ਜਤਿੰਦਰ ਕੁਮਾਰ, ਐੱਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਪਰ ਮੁਲਜ਼ਮ ਪੁਲਸ ਪਾਰਟੀ ਨੂੰ ਦੇ ਕੇ ਫ਼ਰਾਰ ਹੋ ਗਏ। ਪੁਲਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਵਿਚੋਂ ਇਕ ਦੇਸੀ ਕੱਟਾ ਅਤੇ ਇੱਕ ਖਿਡੌਣਾ ਪਿਸਤੌਲ ਬਰਾਮਦ ਹੋਇਆ।
ਸਿਟੀ ਥਾਣਾ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਕਾਰ ਅਤੇ ਅਸਲੇ ਨੂੰ ਕਬਜ਼ੇ ਵਿਚ ਲੈ ਕੇ ਸਿਟੀ ਥਾਣੇ ਵਿੱਚ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕਾਰ ’ਚੋਂ ਮਿਲੇ ਐਡਰੈੱਸ ਦੇ ਆਧਾਰ ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਇਸ ਬਾਰੇ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


author

Sunny Mehra

Content Editor

Related News