ਫਗਵਾੜਾ: ਕਤਲ ਜਾਂ ਕੁਝ ਹੋਰ, ਭੇਤ ਬਰਕਰਾਰ, ਸ਼ੱਕੀ ਹਾਲਾਤ ''ਚ ਰੇਲਵੇ ਟਰੈਕ ਨੇੜਿਓਂ ਮਿਲੀ ਕੁੜੀ ਦੀ ਲਾਸ਼

Sunday, Dec 05, 2021 - 12:28 PM (IST)

ਫਗਵਾੜਾ: ਕਤਲ ਜਾਂ ਕੁਝ ਹੋਰ, ਭੇਤ ਬਰਕਰਾਰ, ਸ਼ੱਕੀ ਹਾਲਾਤ ''ਚ ਰੇਲਵੇ ਟਰੈਕ ਨੇੜਿਓਂ ਮਿਲੀ ਕੁੜੀ ਦੀ ਲਾਸ਼

ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਚਹੇੜੂ ਦੇ ਲਾਗੇ ਫਗਵਾੜਾ ਜਲੰਧਰ ਰੇਲਵੇ ਟਰੈਕ ਦੇ ਲਾਗੇ 1 ਅਣਪਛਾਤੀ ਜਵਾਨ ਕੁੜੀ ਦੀ ਲਾਸ਼ ਸ਼ੱਕੀ ਹਾਲਾਤ ਵਿਚ ਮਿਲਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਮ੍ਰਿਤਕਾ ਦੀ ਮੌਤ ਕਿਵੇਂ ਹੋਈ ਹੈ, ਇਸ ਨੂੰ ਲੈ ਕੇ ਭੇਤ ਬਰਕਰਾਰ ਹੈ। ਲਾਸ਼ ’ਤੇ ਸੱਟਾਂ ਦੇ ਨਿਸ਼ਾਨ ਵੇਖਣ ਨੂੰ ਮਿਲੇ ਹਨ, ਜਿਸ ਨੂੰ ਵੇਖ ਕੇ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਜਾਂ ਤਾਂ ਕੁੜੀ ਦਾ ਕਤਲ ਕਰਕੇ ਲਾਸ਼ ਅਣਪਛਾਤੇ ਕਾਤਲ ਰੇਲਵੇ ਟਰੈਕ ਦੇ ਲਾਗੇ ਸੁੱਟ ਗਏ ਹਨ ਜਾਂ ਮਾਮਲਾ ਕੁਝ ਹੋਰ ਹੀ ਰਿਹਾ ਹੈ?

ਇਹ ਵੀ ਪੜ੍ਹੋ: ਮੰਤਰੀ ਰਾਜਾ ਵੜਿੰਗ ਦਾ ਵੱਡਾ ਐਕਸ਼ਨ: ਪਨਬੱਸ ਤੇ ਪੀ. ਆਰ. ਟੀ. ਸੀ. ਯੂਨੀਅਨ ਦੇ ਮੈਂਬਰਾਂ ’ਤੇ ਪਰਚਾ ਦਰਜ

PunjabKesari

‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਰੇਲਵੇ ਪੁਲਸ ਚੌਂਕੀ ਫਗਵਾੜਾ ਦੇ ਇੰਚਾਰਜ ਏ. ਐੱਸ. ਆਈ. ਗੁਰਭੇਜ ਸਿੰਘ ਨੇ ਕਿਹਾ ਕਿ ਪੁਲਸ ਨੇ ਅਣਪਛਾਤੀ ਕੁੜੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾ ਘਰ ਭੇਜ ਦਿੱਤਾ ਹੈ, ਜਿੱਥੇ ਲਾਸ਼ ਨੂੰ 72 ਘੰਟਿਆਂ ਤਕ ਪਛਾਣ ਲਈ ਰੱਖਿਆ ਜਾਵੇਗਾ ਅਤੇ ਜੇਕਰ ਇਸ ਤੋਂ ਬਾਅਦ ਵੀ ਉਸ ਦੀ ਪਛਾਣ ਨਹੀਂ ਹੋ ਪਾਉਂਦੀ ਹੈ ਅਤੇ ਵਾਰਿਸਾਂ ਸਬੰਧੀ ਨਹੀਂ ਪਤਾ ਲੱਗ ਪੈਂਦਾ ਹੈ ਤਾਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕਾਨੂੰਨ ਮੁਤਾਬਕ ਮ੍ਰਿਤਕਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਕ ਸਵਾਲ ਦਾ ਜਵਾਬ ਦਿੰਦਿਆਂ ਏ. ਐੱਸ. ਆਈ. ਗੁਰਭੇਜ ਸਿੰਘ ਨੇ ਕਿਹਾ ਕਿ ਅਜੇ ਤੱਕ ਮਾਮਲਾ ਭੇਤ ਭਰਿਆ ਹੀ ਬਣਿਆ ਹੋਇਆ ਹੈ ਅਤੇ ਪੁਲਸ ਹਰ ਪੱਖੋਂ ਇਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਮਾਮਲਾ ਕਤਲ ਦਾ ਹੋਵੇ ਜਾਂ ਕੁਝ ਹੋਰ। ਉਨ੍ਹਾਂ ਕਿਹਾ ਕਿ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮ੍ਰਿਤਕਾ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ। ਪੁਲਸ ਤਫਤੀਸ਼ ਜਾਰੀ ਹੈ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਛਲਕਿਆ ਦਰਦ, ਮੰਤਰੀ ਸਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਦੱਸਿਆ ਕਾਰਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News