ਸੜਕ ਦੇ ਕੰਢੇ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Sunday, Jul 05, 2020 - 06:06 PM (IST)

ਗੁਰਦਾਸਪੁਰ (ਗੁਰਪ੍ਰੀਤ)— ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਸਵੇਰੇ ਉਸ ਸਨਸਨੀ ਫੈਲ ਗਈ ਜਦੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ। ਰਾਹਗੀਰਾਂ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਸੜਕ ਕੱਢੇ ਵੇਖ ਕੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਨੂੰ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੇਰਾ ਬਾਬਾ ਨਾਨਕ ਥਾਣਾ ਦੇ ਇੰਚਾਰਜ ਦਲਜੀਤ ਸਿੰਘ ਦਾ ਕਹਿਣਾ ਸੀ ਕਿ ਲਾਸ਼ ਨੂੰ ਵੇਖ ਕੇ ਲੱਗ ਰਿਹਾ ਹੈ ਕਿ ਇਹ ਦੋ ਦਿਨ ਪੁਰਾਣੀ ਲਾਸ਼ ਹੈ ਅਤੇ ਕਿਸੇ ਪ੍ਰਵਾਸੀ ਮਜ਼ਦੂਰ ਦੀ ਲੱਗ ਰਹੀ ਹੈ। ਉਥੇ ਹੀ ਪੁਲਸ ਦਾ ਕਹਿਣਾ ਹੈ ਕਿ ਅਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਸ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ।