ਗੜ੍ਹਸ਼ੰਕਰ: ਫੈਕਟਰੀ ਨੇੜਿਓਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼, ਫੈਲੀ ਦਹਿਸ਼ਤ

Saturday, Oct 03, 2020 - 11:23 AM (IST)

ਗੜ੍ਹਸ਼ੰਕਰ: ਫੈਕਟਰੀ ਨੇੜਿਓਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼, ਫੈਲੀ ਦਹਿਸ਼ਤ

ਗੜ੍ਹਸ਼ੰਕਰ (ਅਮਰੀਕ)— ਗੜ੍ਹਸ਼ੰਕਰ ਦੇ ਨੰਗਲ ਰੋਡ ਨੇੜੇ ਸਥਿਤ ਪਿੰਡ ਸ਼ਾਹਪੁਰ ਗੱਤਾ ਫੈਕਟਰੀ ਕੋਲ ਅਣਪਛਾਤੇ ਵਿਅਤਕੀ ਦੀ ਲਾਸ਼ ਬਰਾਮਦ ਕੀਤੀ ਗਈ। ਸੂਚਨਾ ਪਾ ਕੇ ਮੌਕੇ 'ਤੇ ਗੜ੍ਹਸ਼ੰਕਰ ਪੁਲਸ ਥਾਣਾ ਦੇ ਐੱਸ. ਐੱਚ. ਓ. ਇਕਬਾਲ ਸਿੰਘ ਪਾਰਟੀ ਸਮੇਤ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਦੱਸੀਆਂ ਨਨਾਣਾਂ ਦੀਆਂ ਕਰਤੂਤਾਂ

PunjabKesari
ਜਾਣਕਾਰੀ ਦਿੰਦੇ ਹੋਏ ਸ਼ਾਹਪੁਰ ਦੇ ਸਰਪੰਚ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰਸਵੇਰੇ ਗੱਤਾ ਫੈਕਟਰੀ ਨੇੜੇ ਇਕ ਨੌਜਵਾਨ ਦੀ ਲਾਸ਼ ਰਾਹ 'ਤੇ ਪਈ ਹੋਈ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਥਾਣਾ ਗੜ੍ਹਸ਼ੰਕਰ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਸ ਮੌਕੇ 'ਤੇ ਪਹੁੰਚੀ।

ਇਹ ਵੀ ਪੜ੍ਹੋ: ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ, ਲੁਧਿਆਣਾ ਦੇ ਸਿਵਲ ਹਸਪਤਾਲ 'ਚ ਚੱਲੀ ਡੀ. ਜੇ. ਪਾਰਟੀ

PunjabKesari
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸ. ਐੱਚ. ਓ. ਗੜ੍ਹਸ਼ੰਕਰ  ਇਕਬਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਮੌਕੇ ਤੇ ਪਹੁੰਚ ਗਏ ਅਤੇ ਮ੍ਰਿਤਕ ਲਾਸ਼ ਨੂੰ ਕਬਜ਼ੇ 'ਚ ਲੈ ਕੇ ਛਾਣਬੀਣ ਕਰਨੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ, ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ 'ਪੰਜਾਬ ਦੌਰੇ' 'ਚ ਫਿਰ ਫੇਰਬਦਲ, ਨਵੀਆਂ ਤਾਰੀਖ਼ਾਂ ਦਾ ਐਲਾਨ


author

shivani attri

Content Editor

Related News