ਗੁਰਦੁਆਰਾ ਸ੍ਰੀ ਤੱਲਣ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਖੂਹ 'ਚੋਂ ਮਿਲੀ ਸੇਵਾਦਾਰ ਦੀ ਲਾਸ਼

Sunday, Aug 16, 2020 - 09:44 PM (IST)

ਗੁਰਦੁਆਰਾ ਸ੍ਰੀ ਤੱਲਣ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਖੂਹ 'ਚੋਂ ਮਿਲੀ ਸੇਵਾਦਾਰ ਦੀ ਲਾਸ਼

ਜਲੰਧਰ (ਸੋਨੂੰ)— ਜਲੰਧਰ ਦੇ ਪਿੰਡ ਤੱਲਣ ਦੇ ਸ੍ਰੀ ਗੁਰਦੁਆਰਾ ਤੱਲਣ ਸਾਹਿਬ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਖੇਤ ਨੇੜਿਓਂ ਖੂਹ 'ਚੋਂ ਇਕ ਤੈਰਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਖੂਹ 'ਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜਿਆ।

PunjabKesari

ਮ੍ਰਿਤਕ ਦੀ ਪਛਾਣ ਬੂਟਾ ਸਿੰਘ (55) ਵਾਸੀ ਯੂ. ਪੀ. ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ 10.30 ਦੇ ਕਰੀਬ ਇਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਪਿੱਛੇ ਖੇਤ ਦੇ ਖੂਹ 'ਚ ਲਾਸ਼ ਤੈਰਦੀ ਵੇਖੀ ਅਤੇ ਪਿੰਡ ਵਾਲਿਆਂ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

PunjabKesari

ਉਥੇ ਹੀ ਮ੍ਰਿਤਕ ਬੂਟਾ ਸਿੰਘ ਦੇ ਭਰਾ ਜਸਵਿੰਦਰ ਨੇ ਦੱਸਿਆ ਕਿ ਬੀਤੇ ਦਿਨ ਸਾਢੇ 8 ਵਜੇ ਦੇ ਕਰੀਬ ਉਨ੍ਹਾਂ ਜਦੋਂ ਕਮਰੇ 'ਚ ਵੇਖਿਆ ਸੀ ਤਾਂ ਬੂਟਾ ਸਿੰਘ ਪੌੜੀਆਂ ਤੋਂ ਉਤਰ ਰਿਹਾ ਸੀ ਅਤੇ ਬਾਅਦ 'ਚ 11 ਵਜੇ ਦੇ ਕਰੀਬ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੇ ਭਰਾ ਦੀ ਲਾਸ਼ ਖੂਹ 'ਚੋਂ ਮਿਲੀ ਹੈ। ਉਕਤ ਵਿਅਕਤੀ ਗੁਰਦੁਆਰੇ 'ਚ ਸੇਵਾਦਾਰ ਸੀ। ਉਨ੍ਹਾਂ ਰੰਜਿਸ਼ ਦੇ ਤਹਿਤ ਹੱਤਿਆ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਹੈ ਅਤੇ ਜਾਂਚ ਦੀ ਮੰਗ ਕੀਤੀ ਹੈ।

 

PunjabKesari

ਸੇਵਾਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਇਕ ਹੀ ਕਮਰੇ 'ਚ ਇਕੱਠੇ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਕਿਸੇ ਨੇ ਉਨ੍ਹਾਂ ਦਾ ਕਤਲ ਕਰ ਦਿੱਤਾ ਹੈ। ਉਥੇ ਹੀ ਮੌਕੇ 'ਤੇ ਪਹੁੰਚੇ ਐੱਸ. ਐੱਚ. ਮਾਨ ਨੇ ਕਿਹਾ ਕਿ ਤੱਲਣ ਪਿੰਡ ਦੇ ਖੂਹ 'ਚੋਂ ਸੇਵਾਦਾਰ ਬੂਟਾ ਸਿੰਘ ਦੀ ਲਾਸ਼ ਮਿਲੀ ਹੈ। ਮਰਨ ਵਾਲਾ ਵਿਅਕਤੀ ਤੱਲਣ ਪਿੰਡ ਦੇ ਗੁਰਦੁਆਰੇ 'ਚ ਸੇਵਾਦਾਰ ਦਾ ਕੰਮ ਕਰਦਾ ਸੀ। ਮੌਤੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਨੇੜੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ।


author

shivani attri

Content Editor

Related News