ਥਾਣਾ ਭਾਰਗੋ ਕੈਂਪ ਤੋਂ ਕੁਝ ਹੀ ਮੀਟਰ ਦੀ ਦੂਰੀ ’ਤੇ ਸਥਿਤ ਖਾਲੀ ਪਲਾਟ ’ਚੋਂ ਮਿਲੀ ਲਾਸ਼, ਫੈਲੀ ਸਨਸਨੀ

Wednesday, May 12, 2021 - 04:16 PM (IST)

ਥਾਣਾ ਭਾਰਗੋ ਕੈਂਪ ਤੋਂ ਕੁਝ ਹੀ ਮੀਟਰ ਦੀ ਦੂਰੀ ’ਤੇ ਸਥਿਤ ਖਾਲੀ ਪਲਾਟ ’ਚੋਂ ਮਿਲੀ ਲਾਸ਼, ਫੈਲੀ ਸਨਸਨੀ

ਜਲੰਧਰ (ਸੋਨੂੰ)— ਇਥੋਂ ਦੇ ਅਵਤਾਰ ਨਗਰ ’ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੋਂ ਖਾਲੀ ਪਲਾਟ ’ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਇਹ ਪਲਾਟ ਪੁਲਸ ਸਟੇਸ਼ਨ ਤੋਂ ਸਿਰਫ਼ 100 ਮੀਟਰ ਦੀ ਦੂਰੀ ’ਤੇ ਸਥਿਤ ਹੈ। ਖਾਲੀ ਪਲਾਟ ’ਚ ਪਈ ਲਾਸ਼ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ। 

ਇਹ ਵੀ ਪੜ੍ਹੋ:  ਜਲੰਧਰ ’ਚੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ, ਪਤੀ ’ਤੇ ਸਮਲਿੰਗੀ ਹੋਣ ਦੇ ਦੋਸ਼ ਲਗਾ ਥਾਣੇ ਪੁੱਜੀ ਪਤਨੀ

PunjabKesari
ਪੁਲਸ ਮੁਤਾਬਕ ਅਜੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਦੇ ਨਾਲ ਹੀ ਮੌਤ ਦੇ ਕਾਰਨਾਂ ਦਾ ਵੀ ਪਤੀ ਨਹੀਂ ਲੱਗ ਸਕਿਆ ਹੈ। ਥਾਣਾ ਭਾਰਗੋ ਕੈਂਪ ਦੇ ਐੱਸ. ਐੱਚ. ਓ. ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਇਥੇ ਖਾਲੀ ਪਲਾਟ ’ਚ ਰੱਖ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ: ਲਾਕਡਾਊਨ ਦੌਰਾਨ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਪੰਜਾਬ ਰੋਡਵੇਜ਼ ਨੇ ਦਿੱਤੀ ਵੱਡੀ ਸਹੂਲਤ

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਬੰਦ ਪਏ ਆਕਸੀਜਨ ਪਲਾਂਟਾਂ ਨੂੰ ਸੰਜੀਵਨੀ ਦੇਣ ਲਈ ਫ਼ੌਜ ਨੇ ਸੰਭਾਲੀ ਕਮਾਨ, ਜਲਦ ਹੋਣਗੇ ਚਾਲੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News