ਭਾਖੜਾ ਨਹਿਰ ''ਚ ਤੈਰਦੀ ਆਈ ਅਣਪਛਾਤੇ ਵਿਅਕਤੀ ਦੀ ਲਾਸ਼

Monday, Aug 17, 2020 - 02:03 PM (IST)

ਭਾਖੜਾ ਨਹਿਰ ''ਚ ਤੈਰਦੀ ਆਈ ਅਣਪਛਾਤੇ ਵਿਅਕਤੀ ਦੀ ਲਾਸ਼

ਘਨੌਲੀ (ਸ਼ਰਮਾ)— ਸਥਾਨਕ ਭਾਖੜਾ ਨਹਿਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਚੌਕੀ ਘਨੌਲੀ ਦੇ ਇੰਚਾਰਜ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸਥਾਨਕ ਭਾਖੜਾ ਨਹਿਰ ਤੋਂ ਥਰਮਲ ਪਲਾਂਟ ਲਈ ਛੱਡੇ ਗਏ ਪਾਣੀ ਦੇ ਗੇਟ ਕੋਲ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰ ਰਹੀ ਹੈ।

ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਤੱਲਣ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਖੂਹ 'ਚੋਂ ਮਿਲੀ ਸੇਵਾਦਾਰ ਦੀ ਲਾਸ਼
ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਸ ਪਾਰਟੀ ਦੇ ਨਾਲ ਉਕਤ ਥਾਂ 'ਤੇ ਪਹੁੰਚੇ ਅਤੇ ਲਾਸ਼ ਨੂੰ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢ ਕੇ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਪਰ ਲਾਸ਼ ਦੀ ਪਛਾਣ ਨਹੀਂ ਹੋ ਸਕੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਤਕਰੀਬਨ 40-45 ਸਾਲ ਜਾਪਦੀ ਹੈ ਅਤੇ ਉਸ ਨੇ ਨੀਲੇ ਰੰਗ ਦੀ ਚੈਕ ਕਮੀਜ਼ ਪਾਈ ਹੋਈ ਸੀ। ਉਨ੍ਹਾਂ ਕਿਹਾ ਕਿ ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਲਈ ਰੂਪਨਗਰ ਹਸਪਤਾਲ ਦੇ ਮੁਰਦਾ ਘਰ 'ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਸੋਢਲ ਰੋਡ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਮਾਸੂਮ ਬੱਚੇ ਸਣੇ 3 ਵਿਅਕਤੀ ਹੋਏ ਹਾਦਸੇ ਦਾ ਸ਼ਿਕਾਰ


author

shivani attri

Content Editor

Related News