ਸ੍ਰੀ ਚਮਕੌਰ ਸਾਹਿਬ ਵਿਖੇ ਘਰ 'ਚੋਂ ਮਿਲੀਆਂ ਪਿਓ-ਪੁੱਤ ਦੀਆਂ ਲਾਸ਼ਾਂ, ਫ਼ੈਲੀ ਸਨਸਨੀ

Sunday, May 08, 2022 - 10:42 AM (IST)

ਸ੍ਰੀ ਚਮਕੌਰ ਸਾਹਿਬ ਵਿਖੇ ਘਰ 'ਚੋਂ ਮਿਲੀਆਂ ਪਿਓ-ਪੁੱਤ ਦੀਆਂ ਲਾਸ਼ਾਂ, ਫ਼ੈਲੀ ਸਨਸਨੀ

ਸ੍ਰੀ ਚਮਕੌਰ ਸਾਹਿਬ (ਕੌਸ਼ਲ)-ਥਾਣਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਝੱਲੀਆਂ ਕਲਾਂ ਦੇ ਵਾਸੀ ਪਿਉ-ਪੁੱਤ ਦੀਆਂ ਲਾਸ਼ਾਂ ਸ਼ਨੀਵਾਰ ਦੇਰ ਸ਼ਾਮ ਉਨ੍ਹਾਂ ਦੇ ਬੰਦ ਮਕਾਨ ਵਿਚੋਂ ਸ਼ੱਕੀ ਹਾਲਾਤ ਵਿਚ ਮਿਲੀਆਂ। ਘਟਨਾ ਸਥਾਨ ’ਤੇ ਪੁੱਜੇ ਸਥਾਨਕ ਥਾਣਾ ਮੁਖੀ ਰੁਪਿੰਦਰ ਸਿੰਘ ਨੇ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਪਹੁੰਚਾ ਦਿੱਤਾ।

ਇਹ ਵੀ ਪੜ੍ਹੋ: 'ਨਿੰਬੂ' ਨੇ ਮੁਸੀਬਤ 'ਚ ਪਾਇਆ ਕਪੂਰਥਲਾ ਜੇਲ੍ਹ ਦਾ ਸੁਪਰਡੈਂਟ, ਹੋਇਆ ਸਸਪੈਂਡ, ਜਾਣੋ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਬੇਅੰਤ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਉਸ ਦਾ 40 ਸਾਲ ਪੁੱਤਰ ਜਸਪਾਲ ਸਿੰਘ ਉਰਫ਼ ਕਾਲਾ ਨਸ਼ਾ ਕਰਨ ਦੇ ਆਦਿ ਸਨ ਅਤੇ ਆਪਣੇ ਘਰ ਵਿਚ ਇਕੱਲੇ ਰਹਿੰਦੇ ਸਨ। ਇਹ ਵੀ ਪਤਾ ਲੱਗਾ ਕਿ ਮ੍ਰਿਤਕ ਬੇਅੰਤ ਸਿੰਘ ਦੀ ਪਤਨੀ ਦਾ ਪੰਜ ਸਾਲ ਪਹਿਲਾਂ ਕੈਂਸਰ ਨਾਲ ਦਿਹਾਂਤ ਹੋ ਗਿਆ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਦਿਨਾਂ ਤੋਂ ਇਹ ਪਿੰਡ ਵਿਚ ਵਿਖਾਈ ਨਹੀਂ ਦਿੱਤੇ। ਸ਼ੱਕ ਪੈਣ ’ਤੇ ਜਦੋਂ ਉਨ੍ਹਾਂ ਦੇ ਘਰ ਜਾ ਕੇ ਵੇਖਿਆ ਤਾਂ ਦੋਵੇ ਮ੍ਰਿਤਕ ਪਏ ਸਨ।

ਇਹ ਵੀ ਪੜ੍ਹੋ: ਰੂਪਨਗਰ: ਭਾਖ਼ੜਾ ਨਹਿਰ ’ਚ ਕਾਰ ਸੁੱਟਣ ਵਾਲੇ ਦੀ ਲਾਸ਼ ਤੇ ਕਾਰ ਬਰਾਮਦ, ਚਾਲਕ ਨੇ ਕੀਤੀ ਸੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News