ਗੰਨੇ ਦੇ ਖੇਤਾਂ ''ਚੋਂ ਮਿਲੀ ਵਿਅਕਤੀ ਦੀ ਗਲੀ-ਸੜੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
Friday, Feb 13, 2026 - 03:58 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਟਾਂਡਾ ਪੁਲਸ ਨੇ ਅੱਜ ਦੁਪਹਿਰ ਸਮੇਂ ਪਿੰਡ ਮੂਨਕਾਂ ਗੰਨੇ ਦੇ ਖੇਤਾਂ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ। ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕਾਂ ਦੇ ਮੁੱਖ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਵੱਲੋਂ ਟਾਂਡਾ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
ਇਸ ਲਾਸ਼ ਸਬੰਧੀ ਅੱਜ ਉਸ ਸਮੇਂ ਪਤਾ ਲੱਗਿਆ ਜਦੋਂ ਪ੍ਰਵਾਸੀ ਮਜ਼ਦੂਰਾਂ ਵੱਲੋਂ ਗੰਨੇ ਦੀ ਕਟਾਈ ਕੀਤੀ ਜਾ ਰਹੀ ਸੀ ਕਿ ਅਚਾਨਕ ਹੀ ਲਾਸ਼ ਦੇ ਕੇ ਪ੍ਰਵਾਸੀ ਮਜ਼ਦੂਰ ਘਬਰਾ ਗਏ ਅਤੇ ਇਲਾਕੇ ਵਿੱਚ ਸਨਸਨੀ ਫੈਲ ਗਈ। ਗਲੀ-ਸੜੀ ਹਾਲਤ ਵਿੱਚ ਪੁਲਸ ਵੱਲੋਂ ਬਰਾਮਦ ਕੀਤੀ ਗਈ ਲਾਸ਼ ਨੂੰ ਪੁਲਸ ਵੱਲੋਂ ਅਗਲੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਵਿਅਕਤੀ ਪਿੰਡ ਮੰਡ ਭੰਡੇਰ (ਦਸੂਹਾ) ਪਿੰਡ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕਪੂਰਥਲਾ ਤੇ ਫਗਵਾੜਾ 'ਚ ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, DC ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ ''ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ
