ਸ਼ੱਕੀ ਹਾਲਾਤ 'ਚ ਫਗਵਾੜਾ ਰੇਲਵੇ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਨੇ ਲਾਏ ਕਤਲ ਦੇ ਦੋਸ਼

07/02/2022 11:52:07 AM

ਫਗਵਾੜਾ (ਜਲੋਟਾ)- ਫਗਵਾੜਾ ਰੇਲਵੇ ਸਟੇਸ਼ਨ ਦੇ ਲਾਗੇ ਪਿੰਡ ਜਮਾਲਪੁਰ ਦੇ ਕਰੀਬ ਰੇਲਵੇ ਟਰੈਕ 'ਤੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਗੁਰਨਾਮ ਪੁੱਤਰ ਲੇਟ ਹੰਸ ਰਾਜ ਵਾਸੀ ਪਿੰਡ ਰਾਏਪੁਰ ਡੱਬਾ ਪੁਲਸ ਥਾਣਾ ਮੁਕੰਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਮ੍ਰਿਤਕ ਦੇ ਵਾਰਸਾਂ ਅਤੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮਾਮਲਾ ਕਤਲ ਦਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਲਾਸ਼ 'ਤੇ ਸੱਟਾਂ ਦੇ ਨਿਸ਼ਾਨ ਸਾਫ਼ ਦਿੱਸ ਰਹੇ ਹਨ ਅਤੇ ਹੱਡੀਆਂ ਵੀ ਟੁੱਟੀਆਂ ਹੋਈਆਂ ਹਨ। 

ਇਹ ਵੀ ਪੜ੍ਹੋ: ਪਿਆਕੜਾਂ ਲਈ ਚੰਗੀ ਖ਼ਬਰ: ਰੇਟ ਲਿਸਟ ਤਿਆਰ, ਹੁਣ ਮਹਾਨਗਰ ਜਲੰਧਰ ’ਚ 24 ਘੰਟੇ ਵਿਕੇਗੀ ਸ਼ਰਾਬ

ਰੇਲਵੇ ਪੁਲਸ ਫਗਵਾੜਾ ਦੇ ਇੰਚਾਰਜ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਗੁਰਨਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਮ੍ਰਿਤਕ ਦੀ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮ੍ਰਿਤਕ ਦੇ ਵਾਰਸਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਮਾਮਲਾ ਕਤਲ ਦਾ ਹੈ, ਪੁਲਸ ਪੋਸਟਮਾਰਟਮ ਰਿਪੋਰਟ ਨੂੰ ਆਧਾਰ ਬਣਾ ਕੇ ਜਾਂਚ ਨੂੰ ਪੂਰਾ ਕਰੇਗੀ ਅਤੇ ਜੇਕਰ  ਪੋਸਟਮਾਰਟਮ ਰਿਪੋਰਟ ਚ ਇਹ ਤੱਥ ਤਸਦੀਕ ਹੁੰਦਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ ਤਾਂ ਰੇਲਵੇ ਪੁਲਸ ਕਾਨੂੰਨ ਮੁਤਾਬਕ ਕਤਲ ਦਾ ਮਾਮਲਾ ਦਰਜ ਕਰ ਜਾਂਚ ਕਰੇਗੀ। ਉਨ੍ਹਾਂ ਕਿਹਾ ਕਿ ਹਾਲੇ ਪੁਲਸ ਨੇ ਮਾਮਲਾ ਧਾਰਾ 174 ਦੇ ਤਹਿਤ ਦਰਜ ਕੀਤਾ ਹੈ। ਪੁਲਸ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ: ਜਲੰਧਰ: ਪੰਡਿਤ ਦੀ ਸ਼ਰਮਨਾਕ ਕਰਤੂਤ, ਉਪਾਅ ਦੱਸਣ ਬਹਾਨੇ ਹੋਟਲ 'ਚ ਬੁਲਾ ਵਿਆਹੁਤਾ ਨਾਲ ਕੀਤਾ ਜਬਰ-ਜ਼ਿਨਾਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News