13 ਥਾਣਿਆਂ ਦੀ ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਵੱਡੇ ਅਫਸਰਾਂ ਨੇ ਵੀ ਸਾਂਭੇ ਮੋਰਚੇ
Saturday, Mar 01, 2025 - 06:20 PM (IST)

ਜਲਾਲਾਬਾਦ (ਆਦਰਸ਼, ਜਤਿੰਦਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਦੇ 13 ਥਾਣਿਆਂ ਦੀ ਪੁਲਸ ਵੱਲੋਂ ਅੱਜ ਨਸ਼ੇ ਦੇ ਕਾਲੇ ਕਾਰੋਬਾਰ ਦਾ ਲੱਕ ਤੋੜਨ ਲਈ ਸ਼ੱਕੀ ਥਾਂਵਾਂ 'ਤੇ ਵਿਸ਼ੇਸ਼ ਤਲਾਸੀ ਮੁਹਿੰਮ ਚਲਾਈ ਗਈ। ਇਸ ਦੀ ਨਿਗਰਾਨੀ ਲਈ ਬਲਜੋਤ ਸਿੰਘ ਰਾਠੌੜ ਆਈਪੀਐਸ ਆਈ.ਜੀ ਜੀ.ਆਰ ਪੀ ਪਟਿਆਲਾ ਵਿਸ਼ੇਸ਼ ਤੌਰ 'ਤੇ ਫਾਜ਼ਿਲਕਾ ਜ਼ਿਲ੍ਹੇ ਵਿਚ ਪਹੁੰਚੇ। ਜ਼ਿਲ੍ਹੇ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ 'ਚ ਜ਼ਿਲ੍ਹੇ ਦੇ 2 ਐੱਸ.ਪੀ, 4 ਡੀ.ਐੱਸ.ਪੀ ਅਤੇ 13 ਥਾਣਾ ਮੁਖੀਆਂ ਨੇ ਵੱਡੀ ਪੁਲਸ ਫੋਰਸ ਨਾਲ ਜ਼ਿਲ੍ਹੇ ਵਿਚ ਦਰਜਨਾਂ ਥਾਵਾਂ 'ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
ਇਸ ਦੌਰਾਨ ਆਈ.ਜੀ ਬਲਜੋਤ ਸਿੰਘ ਰਾਠੋੜ ਅਤੇ ਐੱਸ.ਐੱਸ.ਪੀ ਵਰਿੰਦਰ ਸਿੰਘ ਬਰਾੜ ਵੱਲੋਂ ਫਾਜ਼ਿਲਕਾ ਅਤੇ ਜਲਾਲਾਬਾਦ ਇਲਾਕੇ ਵਿਚ ਚੱਲ ਰਹੀ ਇਸ ਮੁਹਿੰਮ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਬਲਜੋਤ ਸਿੰਘ ਰਾਠੌੜ ਆਈ.ਪੀ.ਐੱਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ ਇਕ ਫੈਸਲਾ-ਕੁੰਨ ਲੜਾਈ ਵਿੱਢੀ ਗਈ ਹੈ ਅਤੇ ਪੰਜਾਬ ਪੁਲਸ ਇਹ ਯਕੀਨੀ ਬਣਾਏਗੀ ਕਿ ਨਸ਼ੇ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਸ ਵੱਲੋਂ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪੁਲਸ ਵੱਲੋਂ ਵਿਆਪਕ ਅਭਿਆਨ ਵਿਢਿਆ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਨਸ਼ਾ ਤਸਕਰ ਜ਼ਿਲ੍ਹੇ ਵਿਚ ਨਾ ਰਹੇ।
ਇਹ ਵੀ ਪੜ੍ਹੋ : ਐਨਕਾਉਂਟਰ ਸਪੈਸ਼ਲਿਸਟ ਬਿਕ੍ਰਮਜੀਤ ਸਿੰਘ ਬਰਾੜ ਨੇ ਕਰ 'ਤੀ ਵੱਡੀ ਕਾਰਵਾਈ, ਤਾਬੜ-ਤੋੜ ਚੱਲੀਆਂ ਗੋਲ਼ੀਆਂ
ਨਸ਼ੇ ਤੋਂ ਪੀੜਤ ਲੋਕ ਇਲਾਜ ਕਰਵਾਉਣ
ਇਸ ਮੌਕੇ ਆਈਜੀ ਬਲਜੋਤ ਸਿੰਘ ਰਾਠੌੜ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਲੱਤ ਤੋਂ ਪੀੜਤ ਹੈ ਅਤੇ ਨਸ਼ਾ ਕਰਦਾ ਹੈ ਤਾਂ ਉਹ ਨਸ਼ਾ ਮੁਕਤੀ ਕੇਂਦਰਾਂ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾਏ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਇਲਾਜ ਮੁਫਤ ਕੀਤਾ ਜਾਂਦਾ ਹੈ ਅਤੇ ਅਜਿਹੇ ਲੋਕਾਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਏਗਾ ਕਿ ਨਸ਼ੇ ਦੀ ਕਿਧਰੋਂ ਵੀ ਸਪਲਾਈ ਨਾ ਹੋਵੇ, ਇਸ ਲਈ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਹ ਛੇਤੀ ਤੋਂ ਛੇਤੀ ਨਸ਼ਾ ਮੁਕਤੀ ਕੇਂਦਰਾਂ ਵਿਚ ਪਹੁੰਚ ਕੇ ਆਪਣਾ ਨਸ਼ਾ ਛੱਡਣ ਦਾ ਇਲਾਜ ਕਰਵਾ ਲਵੇ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀਆਂ, ਬੱਚਿਆਂ ਦੀਆਂ ਲੱਗੀਆਂ ਮੌਜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e