ਪੁਲਸ ਵੱਲੋਂ ਭਗੌੜਾ ਗ੍ਰਿਫ਼ਤਾਰ

07/21/2017 12:31:07 AM

ਬਟਾਲਾ,   (ਬੇਰੀ)-  ਥਾਣਾ ਸਿਵਲ ਲਾਈਨ ਦੀ ਪੁਲਸ ਨੇ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਚੌਕੀ ਸਿੰਬਲ ਦੇ ਇੰਚਾਰਜ ਐੱਸ. ਆਈ. ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਥਾਣਾ ਸਿਵਲ ਲਾਈਨ ਵਿਚ ਦਰਜ ਮੁਕੱਦਮਾ ਨੰ. 195 ਮਿਤੀ 4.6.13 ਐੱਨ. ਡੀ. ਪੀ. ਐੱਸ. ਐਕਟ ਤਹਿਤ ਲੋੜੀਂਦਾ ਅਤੇ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਕਥਿਤ ਦੋਸ਼ੀ ਹੀਰਾ ਲਾਲ ਪੁੱਤਰ ਦੌਲਤ ਰਾਮ ਵਾਸੀ ਸ਼ੁਰਕਪੁਰਾ ਬਟਾਲਾ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਮੁਰਗੀ ਮੁਹੱਲਾ 'ਤੋਂ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ।