ਜੰਡਿਆਲਾ ਪੁਲਸ ਨੇ ਨਾਕੇ 'ਤੇ ਗ੍ਰਿਫ਼ਤਾਰ ਕੀਤਾ ਨਾਮੀ ਗੈਂਗਸਟਰ

09/27/2020 12:46:12 PM

ਜੰਡਿਆਲਾ ਗੁਰੂ (ਸੁਰਿੰਦਰ, ਸ਼ਰਮਾ) : ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਹਰਚੰਦ ਸਿੰਘ ਨੇ ਨਾਕਾਬੰਦੀ ਦੌਰਾਨ ਜੀ. ਟੀ. ਰੋਡ ਟੀ-ਪੁਆਇੰਟ 'ਤੇ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਦਿੱਤਾ ਤਾਂ ਕਾਰ ਚਾਲਕ ਨੇ ਕਾਰ ਹੌਲੀ ਕਰਕੇ ਪਿੱਛੇ ਵੱਲ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਕਾਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਕਾਰ ਚਾਲਕ ਕਾਰ ਛੱਡ ਕੇ ਭੱਜ ਗਿਆ ਪਰ ਕਾਰ ਵਿਚ ਸਵਾਰ ਦੂਸਰੇ ਵਿਅਕਤੀ ਨੂੰ ਪੁਲਸ ਨੇ ਫੜ ਲਿਆ। ਉਸ ਵਿਅਕਤੀ ਦੀ ਤਲਾਸ਼ੀ ਲੈਣ 'ਤੇ 32 ਬੋਰ ਦਾ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ। ਫੜਿਆ ਗਿਆ ਵਿਅਕਤੀ ਇਕ ਨਾਮੀ ਗੈਂਗਸਟਰ ਹੈ, ਜੋ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ ਪੁਲਸ ਨੂੰ ਲੋੜੀਂਦਾ ਹੈ।

ਇਹ ਵੀ ਪੜ੍ਹੋ :  ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਪੰਜਾਬ ਵਿਚ ਭਾਜਪਾ ਨੂੰ ਲੱਗਾ ਪਹਿਲਾ ਵੱਡਾ ਝਟਕਾ

ਐੱਸ. ਐੱਚ. ਓ. ਨੇ ਦੱਸਿਆ ਕਿ ਉਸ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਠੱਠੀਆਂ ਥਾਣਾ ਜੰਡਿਆਲਾ ਗੁਰੂ ਵਜੋਂ ਹੋਈ ਅਤੇ ਜਿਹੜਾ ਵਿਅਕਤੀ ਭੱਜਣ ਵਿਚ ਸਫਲ ਹੋ ਗਿਆ, ਉਸ ਦੀ ਪਛਾਣ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਇਹ ਲੋਕ ਜੰਡਿਆਲਾ ਗੁਰੂ ਇਲਾਕੇ ਵਿਚ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ। ਇਹ ਵੱਡੇ ਗਿਰੌਹ ਦਾ ਮੈਂਬਰ ਹੈ, ਜੋ ਇਲਾਕੇ ਵਿਚ ਕਈ ਵਾਰਦਾਤਾਂ ਕਰ ਚੁੱਕਾ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗਠਜੋੜ ਟੁੱਟਣ 'ਤੇ ਸੁਖਦੇਵ ਢੀਂਡਸਾ ਦਾ ਪਹਿਲਾ ਵੱਡਾ ਬਿਆਨ


Gurminder Singh

Content Editor

Related News