ਜਗਰਾਓਂ ਪੁਲਸ ਨੂੰ ਮਿਲੀ ਵੱਡੀ ਸਫਲਤਾ, ਖ਼ਤਰਨਾਕ ਗੈਂਗਸਟਰ ਸਾਥੀਆਂ ਸਮੇਤ ਗ੍ਰਿਫ਼ਤਾਰ

Monday, Feb 28, 2022 - 07:45 PM (IST)

ਜਗਰਾਓਂ (ਰਾਜ ਬੱਬਰ) : ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਿਟੀ ਪੁਲਸ ਅਤੇ ਸੀ. ਆਈ. ਏ. ਸਟਾਫ ਪੁਲਸ ਦੀ ਸਾਂਝੀ ਕਾਰਵਾਈ ਦੇ ਚੱਲਦਿਆਂ 4 ਲੁਟੇਰਿਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਵਿਚ ਇਕ ਗੈਂਗਸਟਰ ਵੀ ਹੈ। ਦਰਅਸਲ ਇਹ ਚਾਰੇ ਮਿਲ ਕੇ ਜਗਰਾਓਂ ਇਲਾਕੇ ਦੇ ਪੇਂਡੂ ਰਸਤਿਆਂ ’ਤੇ ਰਾਹਗੀਰਾਂ ਨੂੰ ਰੋਕ ਕੇ ਪਿਸਤੌਲ ਦੀ ਨੋਕ ’ਤੇ ਲੁੱਟ ਖੋਹ ਕਰਦੇ ਸਨ। ਬੀਤੀ ਰਾਤ ਵੀ ਇਨ੍ਹਾਂ ਨੇ ਇਕ ਪਤੀ-ਪਤਨੀ ਕੋਲੋਂ 5600 ਰੁਪਏ ਅਤੇ ਫੋਨ ਸਮੇਤ ਚਾਂਦੀ ਦੇ ਕੜੇ ਲੁੱਟੇ ਸਨ। ਉਨ੍ਹਾਂ ਦੀ ਸ਼ਿਕਾਇਤ ’ਤੇ ਹੀ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ।

ਇਹ ਵੀ ਪੜ੍ਹੋ : ਭਰਾ ਦੀਆਂ ਸ਼ਰਮਨਾਕ ਕਰਤੂਤਾਂ ਤੋਂ ਦੁਖੀ ਭੈਣ ਨੇ ਅੰਤ ਚੁੱਕਿਆ ਦਿਲ ਕੰਬਾਉਣ ਵਾਲਾ ਕਦਮ

ਇਸ ਮੌਕੇ ਗੱਲਬਾਤ ਕਰਦਿਆਂ ਜਗਰਾਓਂ ਦੇ ਐੱਸ. ਐੱਸ. ਪੀ. ਡਾਕਟਰ ਕੇਤਨ ਪਾਟਿਲ ਨੇ ਦੱਸਿਆ ਕਿ ਉਨ੍ਹਾਂ ਦੇ ਐੱਸ. ਪੀ. ਗੁਰਦੀਪ ਸਿੰਘ ਅਤੇ ਡੀ. ਐੱਸ. ਪੀ. ਦਲਜੀਤ ਸਿੰਘ ਵਿਰਕ ਅਤੇ ਡੀ. ਐੱਸ. ਪੀ. ਹਰਸ਼ਪ੍ਰੀਤ ਸਿੰਘ ਦੀ ਟੀਮ ਨੇ ਇਨ੍ਹਾਂ ਨੂੰ ਫੜਨ ਲਈ ਪੂਰੀ ਰਾਤ ਮਿਹਨਤ ਕੀਤੀ। ਕਾਬੂ ਕੀਤੇ ਗਏ ਲੁਟੇਰਿਆਂ ਵਿਚੋਂ ਇਕ ਹਰਪ੍ਰੀਤ ਸਿੰਘ ਟੂਸਾ ਜੋ ਕਿ ਗੈਂਗਸਟਰ ਹੈ ਅਤੇ ਉਸ ’ਤੇ ਵੱਖ-ਵੱਖ ਥਾਣਿਆ ਵਿਚ 11 ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਸਦੇ ਬਾਕੀ ਸਾਥੀਆਂ ’ਤੇ ਵੀ 307 ਅਤੇ ਲੁੱਟ-ਖੋਹਾਂ ਦੇ ਮਾਮਲੇ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਇਨ੍ਹਾਂ ਖ਼ਿਲਾਫ ਬਣਦਾ ਮਾਮਲਾ ਦਰਜ ਕਰਕੇ 4 ਦਿਨ ਦਾ ਰਿਮਾਂਡ ਲਿਆ ਗਿਆ ਹੈ। ਰਿਮਾਂਡ ਦੌਰਾਨ ਇਨ੍ਹਾਂ ਤੋਂ ਪੂਰੀ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੁੱਤ ਤੋਂ ਫੋਨ ਕਰਵਾ ਕੇ ਪਹਿਲਾਂ ਸਹੁਰੇ ਘਰ ਬੁਲਾਇਆ ਪਤੀ, ਫਿਰ ਕਤਲ ਕਰਕੇ ਸ਼ਮਸ਼ਾਨਘਾਟ ’ਚ ਦੱਬ ਦਿੱਤੀ ਲਾਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News