ਪੁਲਸ ''ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 25 ਲੱਖ ਠੱਗੇ

Tuesday, Apr 17, 2018 - 03:20 AM (IST)

ਸੰਗਰੂਰ, (ਵਿਵੇਕ ਸਿੰਧਵਾਨੀ,ਰਵੀ)— ਪੁਲਸ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 25 ਲੱਖ ਰੁਪਏ ਠੱਗਣ ਦੇ ਮਾਮਲੇ 'ਚ ਪੁਲਸ ਨੇ 3 ਵਿਅਕਤੀਆਂ ਵਿਰੁੱਧ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਸੰਗਰੂਰ ਦੇ ਏ. ਐੱਸ. ਆਈ. ਕਰਮਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਦਫਤਰ 'ਚ ਪ੍ਰਿਤਪਾਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੰਗਰੂਰ ਨੇ ਲਿਖਤੀ ਤੌਰ 'ਤੇ ਸ਼ਿਕਾਇਤ ਦਿੱਤੀ ਸੀ ਕਿ ਰਾਜੇਸ਼ ਗੋਇਲ ਪੁੱਤਰ ਸਤਪਾਲ ਵਾਸੀ ਸੰਗਰੂਰ, ਜਗਰਾਜ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਭੂਰੇ, ਯਸ਼ਪਾਲ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਡਸਕਾ ਨੇ ਉਸ ਨੂੰ ਪੰਜਾਬ ਪੁਲਸ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 25 ਲੱਖ ਰੁਪਏ ਠੱਗ ਲਏ। ਨਾ ਤਾਂ ਉਨ੍ਹਾਂ ਨੇ ਉਸ ਨੂੰ ਨੌਕਰੀ ਦਿਵਾਈ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪ੍ਰਿਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਤਿੰਨਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News