ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਸਮੱਗਲਰ ਕਾਬੂ

Tuesday, Jun 17, 2025 - 09:23 AM (IST)

ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਸਮੱਗਲਰ ਕਾਬੂ

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਦੀ ਪੁਲਸ ਨੇ 2 ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਅਤੇ 19000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਅੰਕੁਰ ਗੁਪਤਾ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਹਮਰਾਜ ਸਿੰਘ ਚੀਮਾ ਦੀ ਅਗਵਾਈ ’ਚ ਏ. ਐੱਸ. ਆਈ. ਇੰਦਰਜੀਤ ਸਿੰਘ ਸਮੇਤ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ’ਚ ਕੈਲਪੁਰ ਵੜੈਚ ਤੋਂ ਪਿੰਡ ਚੱਕ ਕਲਾਂ ਵੱਲ ਜਾ ਰਹੇ ਸੀ।

 ਇਹ ਵੀ ਪੜ੍ਹੋ : SDM ਦਫ਼ਤਰ ਰਿਸ਼ਵਤ ਕਾਂਡ : ਅਕਾਲੀ ਆਗੂ ਬੱਗੀ ਝੋਰੜਾਂ ਗ੍ਰਿਫ਼ਤਾਰ, ਵਿਜੀਲੈਂਸ ਦੀ ਕਾਰਵਾਈ ਜਾਰੀ 

ਜਦੋਂ ਪੁਲਸ ਪਾਰਟੀ ਪੱਕੀ ਸੜਕ ’ਤੇ ਆਉਂਦਿਆਂ ਸੇਮ ਪੁਲ ਕੋਲ ਪੁੱਜੀ ਤਾਂ ਪੁਲ ਦੇ ਸੱਜੇ ਪਾਸੇ ਪਟੜੀ ’ਤੇ ਇਕ ਵਿਅਕਤੀ ਅਤੇ ਇਕ ਔਰਤ ਆਪਣੇ ਵਿਚਕਾਰ ਰੱਖੇ ਮੋਮੀ ਲਿਫਾਫੇ ’ਚ ਫੋਲਾ-ਫਰਾਲੀ ਕਰ ਰਹੇ ਸਨ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਲਿਫਾਫੇ ਨੂੰ ਉੱਥੇ ਛੱਡ ਕੇ ਭੱਜਣ ਲੱਗੇ ਤਾਂ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਲਛਮਣ ਸਿੰਘ ਅਤੇ ਰਾਜਵਿੰਦਰ ਕੌਰ ਪਤਨੀ ਗੁਰਬਿੰਦਰ ਸਿੰਘ ਵਾਸੀਆਨ ਕੋਟਲੀ ਵਜੋਂ ਹੋਈ। ਦੋਵਾਂ ਵੱਲੋਂ ਹੇਠਾਂ ਰੱਖੇ ਮੋਮੀ ਲਿਫਾਫੇ ਨੂੰ ਚੁਕਵਾ ਕੇ ਚੈੱਕ ਕੀਤਾ ਤਾਂ ਇਕ ਲਿਫਾਫੇ ’ਚੋਂ 10 ਗ੍ਰਾਮ ਹੈਰੋਇਨ ਅਤੇ 19000 ਰੁਪਏ ਦੀ ਡਰੱਗ ਮਨੀ ਬਰਾਮਦ ਕਰ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਪੜਤਾਲ ਏ. ਐੱਸ. ਆਈ. ਇੰਦਰਜੀਤ ਸਿੰਘ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News