ਪੁਲਸ ਨੂੰ ਮਿਲੀ ਵੱਡੀ ਸਫਲਤਾ, ਨਸ਼ਾ ਸਮੱਗਲਿੰਗ ਦੇ ਕੇਸਾਂ ’ਚ ਭਗੌੜਾ ਸਮੱਗਲਰ ਕੀਤਾ ਗ੍ਰਿਫ਼ਤਾਰ

Wednesday, Jun 18, 2025 - 09:36 AM (IST)

ਪੁਲਸ ਨੂੰ ਮਿਲੀ ਵੱਡੀ ਸਫਲਤਾ, ਨਸ਼ਾ ਸਮੱਗਲਿੰਗ ਦੇ ਕੇਸਾਂ ’ਚ ਭਗੌੜਾ ਸਮੱਗਲਰ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਰਾਜ) : ਐੱਨ.ਡੀ.ਪੀ.ਐਸ ਦੇ ਦੋ ਕੇਸਾਂ ’ਚ ਭਗੌੜਾ ਚੱਲ ਰਹੇ ਇਕ ਮੁਲਜ਼ਮ ਨੂੰ ਪੀ.ਓ ਸਟਾਫ ਦੀ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਉਮਰਪਾਲ ਉਰਫ਼ ਗੌਤਮ ਹੈ ਜੋ ਕਿ ਮੂਲ ਰੂਪ ਤੋਂ ਯੂ.ਪੀ ਦਾ ਰਹਿਣ ਵਾਲਾ ਹੈ ਜਦੋਂਕਿ ਕੁਲਦੀਪ ਨਗਰ ’ਚ ਕਿਰਾਏ 'ਤੇ ਰਹਿੰਦਾ ਹੈ। ਮੁਲਜ਼ਮ ਨੂੰ ਫੜ ਕੇ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਰਿਮਾਂਡ 'ਤੇ ਭੇਜਿਆ ਗਿਆ ਹੈ।

 ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਮਿਲ ਗਈ ਖ਼ੁਸ਼ਖਬਰੀ

ਜਾਣਕਾਰੀ ਦਿੰਦੇ ਹੋਏ ਪੀ.ਓ ਸਟਾਫ ਦੀ ਇੰਚਾਰਜ ਅਜੈ ਕੁਮਾਰ ਜਸਰਾ ਨੇ ਦੱਸਿਆ ਕਿ ਮੁਲਜ਼ਮ ਉਮਰਪਾਲ ਉਰਫ਼ ਗੌਤਮ ਖਿਲਾਫ ਸਾਲ 2017 ਜਨਵਰੀ ’ਚ ਥਾਣਾ ਮਾਡਲ ਟਾਊਨ ਅਤੇ ਦਸੰਬਰ ’ਚ ਥਾਣਾ ਜਮਾਲਪੁਰ ’ਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੋਏ ਸਨ। ਦੋਵੇਂ ਹੀ ਕੇਸਾਂ ’ਚ ਮੁਲਜ਼ਮ ਜ਼ਮਾਨਤ 'ਤੇ ਬਾਹਰ ਆ ਕੇ ਫਰਾਰ ਹੋ ਗਿਆ ਸੀ। ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ, ਉਸ ਸਮੇਂ ਤੋਂ ਪੁਲਸ ਉਸਦੀ ਭਾਲ ਕਰ ਰਹੀ ਸੀ। ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਇਲਾਕੇ ’ਚ ਘੁੰਮ ਰਿਹਾ ਹੈ। ਇਸ ਤੇ ਪੁਲਸ ਨੇ ਟ੍ਰੈਪ ਲਗਾ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News