ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਕਾਰ ਸਵਾਰ 3 ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਅਤੇ ਗੋਲੀ-ਸਿੱਕੇ ਸਣੇ ਕੀਤਾ ਕਾਬੂ
Thursday, Jun 19, 2025 - 02:21 AM (IST)

ਫਗਵਾੜਾ (ਜਲੋਟਾ) : ਜ਼ਿਲ੍ਹਾ ਕਪੂਰਥਲਾ ਦੇ ਐੱਸਐੱਸਪੀ ਗੌਰਵ ਤੂਰਾ ਵੱਲੋਂ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਵੱਡੀ ਮੁਹਿੰਮ ਤਹਿਤ ਫਗਵਾੜਾ ਪੁਲਸ ਨੇ ਐੱਸਪੀ ਗੁਰਮੀਤ ਕੌਰ ਡੀਐੱਸਪੀ ਭਾਰਤ ਭੂਸ਼ਣ ਦੀ ਯੋਗ ਅਗਵਾਈ ਵਿੱਚ ਇੰਸਪੈਕਟਰ ਹਰਦੀਪ ਸਿੰਘ ਮੁੱਖ ਅਫਸਰ ਥਾਣਾ ਸਤਨਾਮਪੁਰਾ ਦੀ ਨਿਗਰਾਨੀ ਹੇਠ ਤਿੰਨ ਨੌਜਵਾਨਾਂ ਨੂੰ ਸ਼ੱਕੀ ਹਾਲਾਤ 'ਚ ਪਾਉਣ ਤੋਂ ਬਾਅਦ ਇਹਨਾਂ ਪਾਸੋਂ ਨਾਜਾਇਜ਼ ਅਸਲਾ ਅਤੇ ਗੋਲੀ-ਸਿੱਕਾ ਬਰਾਮਦ ਕਰਨ ਦੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ : ਪੰਜਾਬ : ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਤਿੰਨ ਮਹੀਨਿਆਂ ਲਈ ਰੱਦ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਸਤਨਾਮਪੁਰਾ ਫਗਵਾੜਾ ਦੇ ਐੱਸਐੱਚਓ ਹਰਦੀਪ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਰਿਤਿਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਲੇਮ ਟਾਵਰੀ ਲੁਧਿਆਣਾ, ਰਾਹੁਲ ਜਸਵਾਲ ਪੁੱਤਰ ਰਾਮ ਲਾਲ ਵਾਸੀ ਨਾਨਕ ਨਗਰ ਤਾਰਾ ਬਾਰਾ ਰੋਡ ਲੁਧਿਆਣਾ ਅਤੇ ਜੈ ਪ੍ਰਕਾਸ਼ ਪੁੱਤਰ ਸੱਤਨੂ ਵਾਸੀ ਲਛਮੀ ਨਗਰ ਭਲਵਾਨ ਦਾ ਡੇਰਾ ਮੁਹੱਲਾ ਸੁਨੀਲ ਪਾਰਕ ਨੇੜੇ ਜੱਸੀਆਂ ਰੋਡ ਲੁਧਿਆਣਾ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਦੋਸ਼ੀਆਂ ਪਾਸੋਂ ਪੁਲਸ ਨੇ ਇੱਕ ਦੇਸੀ ਪਿਸਤੌਲ ਸਮੇਤ ਇੱਕ ਮੈਗਜ਼ੀਨ 5 ਜ਼ਿੰਦਾ ਰੌਂਦ 7.65 ਐੱਮਐੱਮ ਅਤੇ ਗੱਡੀ ਨੰਬਰੀ ਪੀਬੀ 10 ਜੇਆਰ 2001 ਰੰਗ ਚਿੱਟਾ ਮਾਰਕਾ ਬਰੀਜ਼ਾ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਥਾਣਾ ਸਤਨਾਮਪੁਰਾ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮੁਲਜ਼ਮਾਂ ਨੂੰ 19 ਜੂਨ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਇਹਨਾਂ ਦਾ ਪੁਲਸ ਰਿਮਾਂਡ ਲੈ ਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਗੱਲ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਦੌਰਾਨੇ ਪੁੱਛਗਿੱਛ 'ਚ ਇਹਨਾਂ ਪਾਸੋਂ ਹੋਰ ਸਨਸਨੀਖੇਜ਼ ਖੁਲਾਸੇ ਹੋਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8