ਅੱਤਵਾਦੀਆਂ ਤੇ ਨਸ਼ਾ ਤਸਕਰਾਂ ਦਾ ਤੋੜਿਆ ਨੈੱਟਵਰਕ, ਹੈਰੋਇਨ ਬਰਾਮਦਗੀ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
Wednesday, Aug 09, 2023 - 10:06 PM (IST)
ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਗੁਰਦਾਸਪੁਰ ਪੁਲਸ ਨੇ ਆਪਣੀ ਕਾਬਲੀਅਤ ਸਾਬਤ ਕਰਨ ਵਾਲੀ ਹੋਰ ਉਦਾਹਰਣ ਪੇਸ਼ ਕਰ ਦਿੱਤੀ ਹੈ। ਅਮਰੀਕਾ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਇਸ਼ਾਰੇ ’ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕਰਨ ਲਈ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਤੋਂ ਲਿਆਈ ਜਾ ਰਹੀ 18 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਦੀਨਾਨਗਰ ਪੁਲਸ ਦੇ ਅਧਿਕਾਰੀਆਂ ਨੇ ਪੰਜ ਹੋਰ ਗ੍ਰਿਫ਼ਤਾਰੀਆਂ ਕਰਕੇ ਅੱਤਵਾਦੀਆਂ ਅਤੇ ਨਸ਼ਾ ਤਸਕਰਾਂ ਦੇ ਇਕ ਵੱਡੇ ਨੈੱਟਵਰਕ ਨੂੰ ਤੋੜਿਆ ਹੈ। ਗ੍ਰਿਫ਼ਤਾਰ ਕੀਤੇ ਗਏ ਪੰਜ ਦੇ ਪੰਜ ਵਿਅਕਤੀ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਕੋਲੋਂ ਹਥਿਆਰ ਅਤੇ ਲੱਖਾਂ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਵੱਡੀ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਇਨ੍ਹਾਂ ’ਚੋਂ ਤਿੰਨ ਸਕੇ ਭਰਾ ਹਨ ਅਤੇ ਬਾਕੀ ਦੋ ਵੀ ਇਨ੍ਹਾਂ ਦੇ ਰਿਸ਼ਤੇਦਾਰਾਂ ’ਚੋਂ ਹੀ ਹਨ।
ਇਹ ਖ਼ਬਰ ਵੀ ਪੜ੍ਹੋ : ਸਿਖ਼ਰ ’ਤੇ ਪਹੁੰਚਿਆ ਰਜਨੀਕਾਂਤ ਦਾ ਕ੍ਰੇਜ਼, ਦੋ ਸੂਬਿਆਂ ਨੇ ‘ਜੇਲਰ’ ਦੀ ਰਿਲੀਜ਼ ’ਤੇ ਦਫ਼ਤਰਾਂ ’ਚ ਐਲਾਨੀ ਛੁੱਟੀ
ਦੱਸ ਦੇਈਏ ਕਿ 27 ਜੁਲਾਈ ਨੂੰ ਏ. ਸੀ. ਪੀ. ਦੀਨਾਨਗਰ, ਅਦਿੱਤਿਆ ਵਾਰੀਅਰ ਆਈ. ਪੀ. ਐੱਸ.,ਐੱਸ. ਐੱਚ. ਓ. ਦੀਨਾਨਗਰ ਇੰਸਪੈਕਟਰ ਜਤਿੰਦਰਪਾਲ ਅਤੇ ਸੀ. ਆਈ. ਗੁਰਦਾਸਪੁਰ ਇੰਚਾਰਜ ਕਪਿਲ ਕੌਂਸਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਵੱਲੋਂ ਥਾਣਾ ਦੀਨਾਨਗਰ ਦੇ ਤਹਿਤ ਪਨਿਆਰ ਨਾਕੇ ਤੋਂ ਸ਼੍ਰੀਨਗਰ ਤੋਂ ਲਿਆਈ ਜਾ ਰਹੀ 18 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਸੀ।
ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਪੁਲਸ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਹੈਰੋਇਨ ਦੀ ਇਸ ਵੱਡੀ ਖੇਪ ਦਾ ਲਿੰਕ ਬਾਰਾਮੂਲਾ ਨਾਲ ਜੁੜਿਆ ਹੈ ਅਤੇ ਡੂੰਘਾਈ ਨਾਲ ਮਾਮਲੇ ਦੀਆਂ ਪਰਤਾਂ ਨੂੰ ਖੋਲ੍ਹਦੇ ਹੋਏ ਦੀਨਾਨਗਰ ਪੁਲਸ ਉਨ੍ਹਾਂ ਪੰਜ ਵਿਅਕਤੀਆਂ ਤੱਕ ਪਹੁੰਚੀ, ਜਿਨ੍ਹਾਂ ਕੋਲੋਂ 27 ਜੁਲਾਈ ਨੂੰ ਫੜੇ ਗਏ ਪੰਜਾਬ ਦੇ ਤਿੰਨ ਵਿਅਕਤੀਆਂ ਵੱਲੋਂ 18 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਗਈ ਸੀ। ਮਾਮਲੇ ਦੀ ਪੜਤਾਲ ਦੌਰਾਨ ਉੜੀ ਦੇ ਰਹਿਣ ਵਾਲੇ ਮੁਹੰਮਦ ਰਵੀਲ ਅਤੇ ਮੁਖਤਿਆਰ ਅਹਿਮਦ, ਫਿਆਜ਼ ਅਹਿਮਦ ਇਮਤਯਾਜ਼ ਅਹਿਮਦ (ਤਿੰਨੋਂ ਭਰਾ) ਅਤੇ ਨਫੀਜ਼ ਪੁੱਤਰ ਮੁਹੰਮਦ ਲਤੀਫ ਦੀਨਾਨਗਰ ਪੁਲਸ ਦੇ ਕਾਬੂ ਆਏ ਹਨ। ਇਨ੍ਹਾਂ ਕੋਲੋਂ 11ਲੱਖ 20 ਹਜ਼ਾਰ ਨਕਦੀ, 1 ਪਿਸਤੌਲ ਗਲਾਕ, 2 ਮੈਗਜ਼ੀਨ ਅਤੇ 46 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਇਹ ਖ਼ਬਰ ਵੀ ਪੜ੍ਹੋ : ਨਹਿਰ ’ਚ ਡੁੱਬਣ ਨਾਲ 11 ਸਾਲਾ ਬੱਚੇ ਦੀ ਮੌਤ, 1 ਦਿਨ ਪਹਿਲਾਂ ਹੋਇਆ ਸੀ ਲਾਪਤਾ
ਇਹ ਸਾਰੇ ਬੱਕਰੀ ਪਾਲਣ ਦਾ ਧੰਦਾ ਕਰਦੇ ਸਨ ਪਰ ਆਪਣੇ ਇਕ ਪਾਕਿਸਤਾਨੀ ਰਿਸ਼ਤੇਦਾਰ ਦੀ ਬਦੌਲਤ ਜ਼ਿਆਦਾ ਪੈਸੇ ਕਮਾਉਣ ਦੇ ਲਾਲਚ ’ਚ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਲੱਗ ਗਏ। ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਪਰੋਕਤ ਪਿਸਤੌਲ ਕਸ਼ਮੀਰ ਵਿਚ ਅੱਤਵਾਦੀ ਗਤੀਵਿਧੀਆਂ ਲਈ ਵਰਤੇ ਜਾਣੇ ਸਨ ਅਤੇ ਉਹ ਨਸ਼ੀਲੇ ਪਦਾਰਥ ਇਸ ਤੋਂ ਪਹਿਲਾਂ ਸ਼੍ਰੀਨਗਰ ਵਿਚ ਹੀ ਸਪਲਾਈ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਨੇ ਇਹ ਵੀ ਮੰਨਿਆ ਹੈ ਕਿ ਉਹ ਐੱਲ.ਓ.ਸੀ. ਸ਼੍ਰੀਨਗਰ ਤੋਂ ਵੱਖ-ਵੱਖ ਮਿਤੀਆਂ ’ਤੇ ਨਸ਼ੀਲੇ ਪਦਾਰਥ ਅਤੇ ਹਥਿਆਰ ਲੈ ਕੇ ਆਏ ਸੀ। ਮਾਮਲੇ ਵਿਚ ਹੋਰ ਵੀ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8