ਪੁਲਸ ਨੂੰ ਮਿਲੀ ਸਫ਼ਲਤਾ, 2 ਪਿਸਟਲ ਤੇ ਕਾਰਤੂਸ ਸਣੇ 2 ਨੌਜਵਾਨ ਕਾਬੂ
Monday, Dec 26, 2022 - 02:19 AM (IST)
ਸੁਲਤਾਨਪੁਰ ਲੋਧੀ (ਸੋਢੀ) : ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ 2 ਮੁਲਜ਼ਮਾਂ ਨੂੰ ਦੋ ਪਿਸਟਲ, ਮੈਗਜ਼ੀਨ ਅਤੇ ਕਾਰਤੂਸ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ। ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਦੇਵ ਸਿੰਘ ਦੇ ਨਾਲ ਪੁਲਸ ਪਾਰਟੀ ਪੈਟਰੋਲਿੰਗ ਅਤੇ ਸ਼ਰਾਰਤੀ ਅਨਸਰਾਂ ਦੀ ਤਲਾਸ਼ ਦੇ ਸਿਲਸਿਲੇ ’ਚ ਸੁਲਤਾਨਪੁਰ ਲੋਧੀ ਤੋਂ ਲੋਹੀਆ ਚੁੰਗੀ ਵੱਲ ਜਾ ਰਹੀ ਸੀ ਤਾਂ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਹਰਮਨਜੀਤ ਸਿੰਘ ਉਰਫ਼ ਬਾਬਾ ਪੁੱਤਰ ਤਰਲੋਕ ਸਿੰਘ ਵਾਸੀ ਚੱਕਪੱਟੀ ਬਾਲੂ ਬਹਾਦਰ ਥਾਣਾ ਕਬੀਰਪੁਰ ਜ਼ਿਲ੍ਹਾ ਕਪੂਰਥਲਾ ਅਤੇ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਮੰਗਲ ਸਿੰਘ ਵਾਸੀ ਬਾਊਪੁਰ ਥਾਣਾ ਕਬੀਰਪੁਰ ਜ਼ਿਲ੍ਹਾ ਕਪੂਰਥਲਾ ਕੋਲ ਨਾਜਾਇਜ਼ ਪਿਸਟਲ ਹੈ ਅਤੇ ਹਵਾ ’ਚ ਫਾਇਰਿੰਗ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਅਗਲੇ ਸਾਲ ਆਈ. ਟੀ. ਆਰ. ਫਾਰਮ ’ਚ ਬਦਲਾਅ ਕਰ ਸਕਦੀ ਹੈ ਸਰਕਾਰ
ਇਸ ’ਤੇ ਏ. ਐੱਸ. ਆਈ. ਬਲਦੇਵ ਸਿੰਘ ਨੇ ਸਫਾਰੀ ਇੰਟਰਨੈਸ਼ਨਲ ਪੈਲੇਸ ਸੁਲਤਾਨਪੁਰ ਲੋਧੀ ’ਚ ਪਹੁੰਚ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਫਿਲਹਾਲ ਦੋਵਾਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁੱਛਗਿੱਛ ਦੌਰਾਨ ਹੋਰ ਕਾਰਤੂਸ ਬਰਾਮਦ ਹੋਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਖ ਜਗਤ ‘ਵੀਰ ਬਾਲ ਦਿਵਸ’ ਨਹੀਂ, ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਮਨਾਵੇ : ਐਡਵੋਕੇਟ ਧਾਮੀ