ਅਮਰੀਕਾ 'ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਮਾਮਲੇ 'ਚ ਪੁਲਸ ਨੂੰ ਮਿਲੀ ਸਫਲਤਾ

Friday, Oct 07, 2022 - 10:47 PM (IST)

ਅਮਰੀਕਾ 'ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਮਾਮਲੇ 'ਚ ਪੁਲਸ ਨੂੰ ਮਿਲੀ ਸਫਲਤਾ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਟਾਂਡਾ ਦੇ ਪਿੰਡ ਹਰਸੀਪਿੰਡ ਨਾਲ ਸਬੰਧਤ ਪਰਿਵਾਰ ਦੇ 4 ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਭਰਾ ਨੂੰ ਵੀ ਉੱਥੋਂ ਦੀ ਸਥਾਨਕ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ‘ਤੇ ਅਪਰਾਧਿਕ ਸਾਜ਼ਿਸ਼ ਰਚਣ ਅਤੇ ਸਬੂਤ ਮਿਟਾਉਣ ਦੇ ਦੋਸ਼ ਲੱਗੇ ਹਨ।

PunjabKesari

ਇਹ ਜਾਣਕਾਰੀ ਜਾਂਚ ਕਰ ਰਹੇ ਮਰਸਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਆਪਣੇ ਫੇਸਬੁੱਕ ਪੇਜ 'ਤੇ ਸ਼ੇਅਰ ਕੀਤੀ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਬੀਤੀ ਸ਼ਾਮ ਮਰਸਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਕੈਲੀਫੋਰਨੀਆ ਦੇ ਨਿਆਂ ਵਿਭਾਗ ਦੇ ਸਹਿਯੋਗ ਨਾਲ ਅਲਬਰਟੋ ਸਾਲਗਾਡੋ ਨੂੰ ਮਰਸਡ ਕਾਉਂਟੀ ਵਿਚ ਗ੍ਰਿਫ਼ਤਾਰ ਕਰ ਲਿਆ। ਅਲਬਰਟੋ ਸਾਲਗਾਡੋ ਮੁੱਖ ਮੁਲਜ਼ਮ ਜੀਸਸ ਮੈਨੂਅਲ ਸਲਗਾਡੋ ਦਾ ਭਰਾ ਹੈ, ਜਿਸ 'ਤੇ ਆਰੋਹੀ ਢੇਰੀ, ਜਸਲੀਨ ਕੌਰ, ਜਸਦੀਪ ਸਿੰਘ ਤੇ ਅਮਨਦੀਪ ਸਿੰਘ ਨੂੰ ਅਗਵਾ ਕਰਕੇ ਕਤਲ ਕਰਨ ਦਾ ਸ਼ੱਕ ਹੈ। ਅਲਬਰਟੋ ਸਾਲਗਾਡੋ ਨੂੰ ਅਪਰਾਧਿਕ ਸਾਜ਼ਿਸ਼, ਮਦਦ ਕਰਨ ਅਤੇ ਸਬੂਤ ਨਸ਼ਟ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦੀਵਾਲੀ ਦਾ ਤੋਹਫਾ ਦੇਣ 'ਤੇ ਅਧਿਆਪਕਾਂ ਦੇ ਵਫਦ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News