ਆਵੇਗੀ ਸਮੱਗਲਰਾਂ ਦੀ ਸ਼ਾਮਤ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਸ ਨੇ ਚੁੱਕਿਆ ਅਹਿਮ ਕਦਮ
Tuesday, Oct 10, 2023 - 11:34 AM (IST)
ਜਲੰਧਰ (ਧਵਨ)–ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਮਕਸਦ ਨਾਲ ਸੂਬਾ ਪੁਲਸ ਨੇ ਪਿੰਡਾਂ ਵਿਚ ਆਪਣੀਆਂ ਟੀਮਾਂ ਭੇਜ ਕੇ ਨੌਜਵਾਨਾਂ ਨੂੰ ਇਕਜੁੱਟ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਸ ਦੀਆਂ ਟੀਮਾਂ ਪਿੰਡਾਂ ਵਿਚ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਸਿਹਤ ਸਰਗਰਮੀਆਂ ਵਿਚ ਹਿੱਸਾ ਲੈਣ ਪ੍ਰਤੀ ਪ੍ਰੇਰਿਤ ਕਰਨ ’ਚ ਜੁਟ ਗਈਆਂ ਹਨ। ਪੰਜਾਬ ਪੁਲਸ ਦੇ ਜ਼ਿਲ੍ਹਾ ਪੱਧਰੀ ਅਧਿਕਾਰੀ ਇਨ੍ਹਾਂ ਟੀਮਾਂ ਦਾ ਨਿਰੀਖਣ ਕਰ ਰਹੇ ਹਨ।
ਡੀ. ਜੀ. ਪੀ. ਗੌਰਵ ਯਾਦਵ ਅਨੁਸਾਰ ਨੌਜਵਾਨਾਂ ਨੂੰ ਇਕਜੁੱਟ ਕਰਨ ਦਾ ਇਕ ਮਕਸਦ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨਾ ਹੈ। ਉਨ੍ਹਾਂ ਕਿਹਾ ਕਿ ਵੱਡੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਲੋਕਾਂ ਨਾਲ ਤਾਲਮੇਲ ਬਣਾਉਣ ਵਾਸਤੇ ਪੁਲਸ ਟੀਮਾਂ ਨੂੰ ਪਿੰਡਾਂ ਵਿਚ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਨਾਲ ਦਿਹਾਤੀ ਖੇਤਰਾਂ ਵਿਚ ਨਾ ਸਿਰਫ਼ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਮਦਦ ਮਿਲੇਗੀ ਸਗੋਂ ਨਸ਼ਾ ਸਮੱਗਲਰਾਂ ’ਤੇ ਵੀ ਦਬਾਅ ਰਹੇਗਾ ਕਿ ਪੁਲਸ ਟੀਮਾਂ ਦਿਹਾਤੀ ਖੇਤਰਾਂ ਵਿਚ ਸਰਗਰਮ ਹਨ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਗਠਜੋੜਾਂ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ
ਉਨ੍ਹਾਂ ਕਿਹਾ ਕਿ ਸੂਬੇ ਵਿਚ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਦਾ ਜਾਲ ਫ਼ੈਲਿਆ ਹੋਇਆ ਹੈ ਅਤੇ ਪੰਜਾਬ ਪੁਲਸ ਨੇ ਪਿਛਲੇ ਡੇਢ ਸਾਲ ਵਿਚ ਨਸ਼ਿਆਂ ਦੇ ਫਰੰਟ ’ਤੇ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ। ਨਸ਼ਾ ਸਮੱਗਲਰਾਂ ’ਤੇ ਪੁਲਸ ਦਾ ਦਬਾਅ ਬਣਿਆ ਹੋਇਆ ਹੈ ਅਤੇ ਪੁਲਸ ਨੇ ਸਰਹੱਦੀ ਇਲਾਕਿਆਂ ਸਮੇਤ ਸਾਰੇ ਇਲਾਕਿਆਂ ਵਿਚੋਂ ਵੱਡੀ ਮਾਤਰਾ ’ਚ ਨਸ਼ੇ ਵਾਲੇ ਪਦਾਰਥ ਜ਼ਬਤ ਕੀਤੇ ਹਨ। ਇਸ ਦੇ ਨਾਲ ਹੀ ਡਰੋਨ ਰਾਹੀਂ ਸਰਹੱਦ ਪਾਰੋਂ ਆਉਣ ਵਾਲੇ ਨਸ਼ਾ ਪਦਾਰਥਾਂ ’ਤੇ ਕਾਬੂ ਪਾਉਣ ਵਿਚ ਵੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਬੈਠੇ ਸਮੱਗਲਰਾਂ ਨੇ ਭਾਰਤੀ ਖੇਤਰਾਂ ਵਿਚ ਕੰਮ ਕਰਦੇ ਸਮੱਗਲਰਾਂ ਨਾਲ ਗੰਢ-ਸੰਢ ਕੀਤੀ ਹੋਈ ਹੈ, ਜਿਸ ਨੂੰ ਤੋੜਨ ਲਈ ਪੰਜਾਬ ਪੁਲਸ ਲਗਾਤਾਰ ਯਤਨਸ਼ੀਲ ਹੈ।
ਇਹ ਵੀ ਪੜ੍ਹੋ: ਨਕੋਦਰ ਬੇਅਦਬੀ ਮਾਮਲੇ ’ਚ ਨਵਾਂ ਮੋੜ, ਪੰਜਾਬ ਸਰਕਾਰ ਵੱਲੋਂ ਨਵੀਂ SIT ਗਠਿਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ