ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ

Thursday, Nov 03, 2022 - 10:18 AM (IST)

ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ

ਲਾਂਬੜਾ (ਸੁਨੀਲ, ਮਾਹੀ, ਵਰਿੰਦਰ) : ਦਿਹਾਤ ਦੇ ਥਾਣਾ ਲਾਂਬੜਾ ਅਧੀਨ ਆਉਂਦੇ ਚਿੱਟੀ ਪਿੰਡ ਦੇ ਨਜ਼ਦੀਕ ਇੱਕ ਦਰਦਨਾਕ ਹਾਦਸਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇੱਥੇ ਥਾਣਾ ਲਾਂਬੜਾ 'ਚ ਤਾਇਨਾਤ ਜਸਵੀਰ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਭਰ ਦੇ ਕਿਸਾਨਾਂ ਨੂੰ PAU ਦੀ ਸਲਾਹ, ਕਣਕ ਦਾ ਵੱਧ ਝਾੜ ਲੈਣ ਲਈ ਇਸ ਤਾਰੀਖ਼ ਤੱਕ ਕਰੋ ਬਿਜਾਈ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਅਮਨ ਸੈਣੀ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਜਸਬੀਰ ਸਿੰਘ ਥਾਣੇ ਤੋਂ ਆਪਣੇ ਘਰ ਜਾ ਰਿਹਾ ਸੀ। ਜਿਵੇਂ ਹੀ ਪਿੰਡ ਚਿੱਟੀ ਤੋਂ ਸੇਮ ਰੋਡ ਦੇ ਨਜ਼ਦੀਕ ਪਹੁੰਚਿਆ ਤਾਂ ਸੜਕ ਹਾਦਸੇ 'ਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਇਆ 50 ਹਜ਼ਾਰ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਉਹ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਦੀ ਪਤਨੀ ਵੀ ਪੰਜਾਬ ਪੁਲਸ 'ਚ ਸੇਵਾਵਾਂ ਦੇ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News