ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

Thursday, Dec 21, 2017 - 03:46 PM (IST)

ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਬਟਾਲਾ (ਬੇਰੀ, ਅਸ਼ਵਨੀ) - ਥਾਣਾ ਰੰਗੜ ਨੰਗਲ ਦੀ ਪੁਲਸ ਨੇ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਅਮੋਨੰਗਲ ਵਿਖੇ ਛਾਪਾਮਾਰੀ ਦੌਰਾਨ ਅਜੇਬ ਸਿੰਘ ਪੁੱਤਰ ਪਿਆਰਾ ਵਾਸੀ ਅਮੋਨੰਗਲ ਦੇ ਘਰੋਂ 20 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਉਕਤ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਵੱਡੇ ਪੱਧਰ 'ਤੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਸੀ ਤੇ ਇਸਦੇ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਰੰਗੜ ਨੰਗਲ ਵਿਖੇ ਮਾਮਲਾ ਦਰਜ ਕਰ ਲਿਆ ਹੈ।  


Related News