ਜਲੰਧਰ ਦਾ ਇਹ ਇਲਾਕਾ ਬਣਿਆ ਪੁਲਸ ਛਾਉਣੀ, ਰਾਹ ਹੋਏ ਬੰਦ, ਦੇਖੋ ਤਣਾਅਪੂਰਨ ਮਾਹੌਲ ਦੀਆਂ ਤਸਵੀਰਾਂ

Friday, Dec 09, 2022 - 09:40 AM (IST)

ਜਲੰਧਰ ਦਾ ਇਹ ਇਲਾਕਾ ਬਣਿਆ ਪੁਲਸ ਛਾਉਣੀ, ਰਾਹ ਹੋਏ ਬੰਦ, ਦੇਖੋ ਤਣਾਅਪੂਰਨ ਮਾਹੌਲ ਦੀਆਂ ਤਸਵੀਰਾਂ

ਜਲੰਧਰ (ਸੋਨੂੰ) : ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮਾਡਲ ਟਾਊਨ ਸਥਿਤ ਲਤੀਫ਼ਪੁਰਾ 'ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਇੰਪਰੂਵਮੈਂਟ ਟਰੱਸਟ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਕਾਰਨ ਮਾਡਲ ਟਾਊਨ ਵਾਲੇ ਸਾਰੇ ਰਸਤਿਆਂ ਨੂੰ ਬੰਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਤਲਾਕਸ਼ੁਦਾ ਔਰਤ 'ਤੇ ਗੰਦੀ ਨਜ਼ਰ ਰੱਖਣ ਵਾਲੇ ਨੇ ਰਚੀ ਇੰਨੀ ਵੱਡੀ ਸਾਜ਼ਿਸ਼, ਨਹੀਂ ਆਵੇਗਾ ਯਕੀਨ ਕਿ ਇੰਝ ਵੀ...

PunjabKesari

ਇਸ ਦਾ ਇਲਾਕੇ ਦੇ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਲਤੀਫ਼ਪੁਰਾ ਨੂੰ ਖ਼ਾਲੀ ਕਰਵਾਉਣ ਲਈ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਲਤੀਫ਼ਪੁਰਾ ਦੇ ਲੋਕਾਂ ਨਾਲ ਕਿਸਾਨ ਜੱਥੇਬੰਦੀਆਂ ਵੀ ਉਨ੍ਹਾਂ ਦੀ ਹਮਾਇਤ 'ਚ ਆ ਗਈਆਂ ਹਨ।

PunjabKesari

ਦੱਸਿਆ ਜਾ ਰਿਹਾ ਹੈ ਕਿ ਪਿਛਲੇ 70 ਸਾਲਾਂ ਤੋਂ ਲਤੀਫ਼ਪੁਰਾ ਦੇ ਲੋਕ ਇੰਪਰੂਵਮੈਂਟ ਟਰੱਸਟ ਦੀ ਥਾਂ 'ਤੇ ਨਾਜਾਇਜ਼ ਕਬਜ਼ੇ ਕਰਕੇ ਬੈਠੇ ਹੋਏ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਕੂਲਾਂ 'ਚ ਬਿਜਲੀ ਕੁਨੈਕਸ਼ਨ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ

PunjabKesari

ਭਾਰਤ-ਪਾਕਿਸਤਾਨ ਵੰਡ ਦੇ ਸਮੇਂ ਤੋਂ ਹੀ ਇਨ੍ਹਾਂ ਲੋਕਾਂ ਨੇ ਇੱਥੇ ਰੈਣ ਬਸੇਰਾ ਬਣਾਇਆ ਹੋਇਆ ਹੈ। ਨਾਜਾਇਜ਼ ਕਬਜ਼ੇ ਢਾਹੁਣ ਲਈ ਵਿਰੋਧ ਕਰਨ ਵਾਲੇ ਲੋਕਾਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਹੈ ਅਤੇ ਬੱਸਾਂ 'ਚ ਫੜ੍ਹ ਕੇ ਇਨ੍ਹਾਂ ਲੋਕਾਂ ਨੂੰ ਲਿਜਾਇਆ ਜਾ ਰਿਹਾ ਹੈ।

PunjabKesari

ਔਰਤਾਂ ਆਪਣੇ ਉੱਜੜਦੇ ਆਸ਼ੀਆਨੇ ਨੂੰ ਦੇਖ ਕੇ ਰੋ ਰਹੀਆਂ ਹਨ। ਲੋਕਾਂ ਦੇ ਘਰਾਂ 'ਤੇ ਪੀਲਾ ਪੰਜਾ ਚੱਲ ਰਿਹਾ ਹੈ। ਇਲਾਕੇ 'ਚ ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਦੀ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ।

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News