ਪ੍ਰਸਿੱਧ ਗਾਇਕ ਦੀ ਭਾਲ ''ਚ ਪੁਲਸ, ਹਰ ਪਾਸੇ ਹੋ ਰਹੀ ਛਾਪੇਮਾਰੀ
Tuesday, Dec 10, 2024 - 03:57 PM (IST)
ਐਂਟਰਟੇਨਮੈਂਟ ਡੈਸਕ : ਪੰਜਾਬੀ ਸੰਗੀਤ ਜਗਤ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਕਲਾਕਾਰ ਗਾਇਕੀ ਦੀ ਆੜ 'ਚ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਇਸ ਗਾਇਕ ਦੀ ਪਛਾਣ ਸ਼ੁਭਮ ਲੋਧੀ ਵਜੋਂ ਹੋਈ ਹੈ। ਜਦੋਂ ਪੁਲਸ ਨੇ ਉਸ ਨੂੰ ਕਾਬੂ ਕਰਨ ਲਈ ਘੇਰਾਬੰਦੀ ਕੀਤੀ ਤਾਂ ਉਹ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਜਦੋਂਕਿ ਸੂਰਜ ਅਤੇ ਉਸ ਦੀ ਪਤਨੀ ਸਿਮਰਨ ਨੂੰ 120 ਨਸ਼ੀਲੀਆਂ ਗੋਲੀਆਂ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਸਲਮਾਨ- ਸ਼ਾਹਰੁਖ ਤੋਂ ਬਾਅਦ ਮਸ਼ਹੂਰ ਅਦਾਕਾਰ ਨੂੰ ਮਿਲੀ ਧਮਕੀ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਬ ਡਵੀਜ਼ਨ ਫਿਲੌਰ ਸਰਵਣ ਸਿੰਘ ਬੱਲ ਨੇ ਕਿਹਾ ਕਿ ਨਸ਼ਾ ਤਸਕਰ ਭਾਵੇਂ ਕਿੰਨਾ ਵੀ ਪਹੁੰਚ ਵਾਲਾ ਕਿਉਂ ਨਾ ਹੋਵੇ, ਇਕ ਦਿਨ ਉਹ ਪੁਲਸ ਦੇ ਹੱਥੇ ਚੜ੍ਹ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਦੀ ਪੁਲਸ ਪਾਰਟੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਨਜ਼ਦੀਕੀ ਪਿੰਡ ਗੰਨਾ 'ਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ।
ਗਾਇਕੀ ਦੀ ਆੜ 'ਚ ਨਸ਼ਾ ਤਸਕਰੀ ਇਸੇ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਪੰਜਾਬੀ ਗਾਇਕ ਸ਼ੁਭਮ ਲੋਧੀ ਪੁੱਤਰ ਹਰਭਜਨ ਲਾਲ ਪਿਛਲੇ ਕਾਫੀ ਸਮੇਂ ਤੋਂ ਗਾਇਕੀ ਦੀ ਆੜ ਵਿੱਚ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ। ਜਿਵੇਂ ਹੀ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰਨ ਲਈ ਘੇਰਾਬੰਦੀ ਕੀਤੀ ਤਾਂ ਉਹ ਪੁਲਸ ਨੂੰ ਚਕਮਾ ਦੇ ਕੇ ਭੱਜਣ 'ਚ ਕਾਮਯਾਬ ਹੋ ਗਿਆ। ਪੁਲਸ ਨੇ ਉਸ ਦੇ ਦੋ ਨਜ਼ਦੀਕੀ ਸਾਥੀ ਸੂਰਜ ਪੁੱਤਰ ਵਿਨੋਦ ਕੁਮਾਰ ਨੂੰ ਉਸ ਦੀ ਪਤਨੀ ਸਿਮਰਨ ਸਮੇਤ ਕਾਬੂ ਕਰਕੇ ਉਸ ਦੇ ਕੋਲੋਂ 70 ਅਤੇ ਉਸ ਦੀ ਪਤਨੀ ਕੋਲੋਂ 50 ਨਸ਼ੀਲੀਆਂ ਗੋਲੀਆਂ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ- ਦਿਲਜੀਤ ਦੋਸਾਂਝ ਨੇ ਵਧਾਇਆ ਪੰਜਾਬੀਆਂ ਦਾ ਮਾਣ, ਹਾਸਲ ਕੀਤੀ ਇਹ ਵੱਡੀ ਉਪਲਬਧੀ
ਉਨ੍ਹਾਂ ਕਿਹਾ ਕਿ ਗਾਇਕ ਸ਼ੁਭਮ ਲੋਧੀ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹੈਰਾਨੀ ਦੀ ਗੱਲ ਇਹ ਹੈ ਕਿ ਸ਼ੁਭਮ ਲੋਧੀ ਜੋ ਕਿ ਪੰਜਾਬ ਦਾ ਇੱਕ ਚੰਗਾ ਅਤੇ ਮਸ਼ਹੂਰ ਗਾਇਕ ਸੀ, ਜੋ ਆਮ ਤੌਰ 'ਤੇ ਦੋਆਬਾ ਜ਼ਿਲ੍ਹੇ 'ਚ ਲੱਗਣ ਵਾਲੇ ਮੇਲਿਆਂ 'ਚ ਦੇਖਿਆ ਜਾਂਦਾ ਸੀ। ਗਾਇਕੀ ਨਾਲੋਂ ਨਸ਼ਾ ਤਸਕਰੀ 'ਚ ਵੱਧ ਪੈਸਾ ਕਮਾਉਣ ਦੇ ਲਾਲਚ ਨੂੰ ਦੇਖ ਉਸ ਨੇ ਇਸ ਧੰਦੇ 'ਚ ਸ਼ਾਮਲ ਹੋ ਕੇ ਆਪਣਾ ਕਰੀਅਰ ਖ਼ਤਮ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।