ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਵਧਾਈ ਚੌਕਸੀ

Monday, Oct 28, 2024 - 10:42 AM (IST)

ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਵਧਾਈ ਚੌਕਸੀ

ਬੋਹਾ (ਅਮਨਦੀਪ) : ਜ਼ਿਲ੍ਹਾ ਪੁਲਸ ਮੁਖੀ ਭਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਿਉਹਾਰਾਂ ਦੇ ਮੱਦੇਨਜ਼ਰ ਧਾਰਮਿਕ ਸਥਾਨਾਂ ਦੇ ਨੇੜੇ ਪੁਲਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਥਾਣਾ ਬੋਹਾ ਦੇ ਮੁਖੀ ਪ੍ਰਵੀਨ ਕੁਮਾਰ ਵੱਲੋਂ ਗੁਰੂ ਘਰਾਂ, ਮੰਦਰਾਂ ਅਤੇ ਹੋਰ ਧਾਰਮਿਕ ਸਥਾਨਾਂ 'ਚ ਜਾ ਕੇ ਉਨ੍ਹਾਂ ਦੇ ਪ੍ਰਬੰਧਕਾਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਨਾਲ ਸੰਖੇਪ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਥਾਣਾ ਮੁਖੀ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਹਰ ਧਾਰਮਿਕ ਸਥਾਨ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕੋਈ ਵੀ ਮਾੜਾ ਅਨਸਰ ਸ਼ਰਾਰਤ ਕਰਦਾ ਹੈ ਜਾਂ ਕੋਈ ਗਲਤ ਵਸੂਤ ਰੱਖਦਾ ਹੈ ਤਾਂ ਤੁਰੰਤ ਪੁਲਸ ਨੂੰ ਇਤਲਾਹ ਦੇਣ ਤੇ ਪੁਲਸ ਵੱਲੋਂ ਤੁਰੰਤ ਐਕਸ਼ਨ ਲਿਆ ਜਾਵੇਗਾ। ਪੁਲਸ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾੜੇ ਅਨਸਰਾਂ ਖ਼ਿਲਾਫ਼ ਚੌਕਸ ਰਹਿਣ ਅਤੇ ਪੁਲਸ ਨੂੰ ਸਹਿਯੋਗ ਕਰਨ ਤਾਂ ਹੀ ਮਾੜੇ ਅਨਸਰਾਂ ’ਤੇ ਸ਼ਿਕੰਜਾ ਕੱਸਿਆ ਜਾ ਸਕਦਾ ਹੈ।
 


author

Babita

Content Editor

Related News