ਆਜ਼ਾਦੀ ਦਿਹਾੜੇ ’ਤੇ ਪੁਲਸ ਨੇ ਵਧਾਈ ਚੌਕਸੀ, ਸ਼ਹਿਰ ਦੇ ਚੱਪਾ-ਚੱਪਾ ਖੰਗਾਲਿਆ

08/12/2023 6:14:54 PM

ਅੰਮ੍ਰਿਤਸਰ (ਜ.ਬ.) : ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ’ਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਤੋਂ ਇਲਾਵਾ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਦੇ ਮੰਤਵ ਨਾਲ ਕਮਿਸ਼ਨਰੇਟ ਪੁਲਸ ਵੱਲੋਂ ਪੂਰੀ ਤਰ੍ਹਾਂ ਕਮਰਕੱਸੇ ਕਰ ਲਏ ਗਏ ਹਨ। ਇਸ ਸੰਬੰਧ ਵਿਚ ਕਮਿਸ਼ਨਰ ਪੁਲਸ ਨੌਨਿਹਾਲ ਸਿੰਘ ਵੱਲੋਂ ਜਾਰੀ ਹਦਾਇਤਾਂ ਦੇ ਚੱਲਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਫ਼ਲੈਗ ਮਾਰਚ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਏ. ਡੀ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਹਰੇਕ ਸ਼ੱਕੀ ਵਾਹਨ ਅਤੇ ਖੇਤਰ ਨੂੰ ਬਾਰੀਕੀ ਨਾਲ ਖੰਗਾਲਿਆ ਗਿਆ। ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਅਤੇ ਅਗਾਮੀ ਤਿਉਹਾਰਾਂ ਨੂੰ ਧਿਆਨ ਵਿਚ ਰੱਖਦਿਆਂ ਜਿੱਥੇ ਮੁੱਖ ਬਾਜ਼ਾਰਾਂ ਵਿਚ ਭੀੜ ਦੇਖਣ ਨੂੰ ਮਿਲ ਰਹੀ ਹੈ, ਉਥੇ ਸਪੈਸ਼ਲ ਪੁਲਸ ਦੀਆਂ ਟੀਮਾਂ ਵਲੋਂ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਡੀ. ਸੀ. ਪੀ. ਲਾਅ- ਐਂਡ-ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਦੇਖਦਿਆਂ ਕਮਿਸ਼ਨਰੇਟ ਪੁਲਸ ਵੱਲੋਂ ਸਪੈਸ਼ਲ ਨਾਕਾਬੰਦੀ ਸਰਚ ਅਪ੍ਰੇਸ਼ਨ ਤੋਂ ਇਲਾਵਾ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਪੁਲਸ ਪਾਰਟੀ ਵਲੋਂ ਨਾਕਾਬੰਦੀਆਂ ਦੌਰਾਨ ਹੁੱਟਰ ਲੱਗੇ ਵਾਹਨ, ਕਾਲੀਆਂ ਫਿਲਮਾਂ, ਟ੍ਰਿਪਲ ਰਾਈਡਿੰਗ, ਕਾਰਾ ਵਿੱਚ ਰੱਖੇ ਹਥਿਆਰਾਂ ਦੀ ਪੁਲਸ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਸੁਸ਼ੀਲ ਰਿੰਕੂ ਦੇ ਪ੍ਰਦਰਸ਼ਨ ’ਚ ਰਾਹੁਲ ਗਾਂਧੀ ਦੇ ਪਹੁੰਚਣ ਨਾਲ ਕਮਜ਼ੋਰ ਪਿਆ ਕਾਂਗਰਸੀਆਂ ਦਾ ਦਾਅਵਾ

ਆਮ ਜਨਤਾ ਦੇ ਨਾਮ ਅਪੀਲ ਕਰਦਿਆਂ ਡੀ. ਸੀ. ਪੀ. ਭੰਡਾਲ ਨੇ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਵਿਸ਼ੇਸ਼ ਦੀ ਭਿਣਕ ਪੈਂਦਿਆਂ ਤੁਰੰਤ ਨੇੜੇਲੇ ਪੁਲਸ ਸਟੇਸ਼ਨ ਦੇ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਖੱਲਲ ਨਾ ਪੈਦਾ ਕੀਤਾ ਜਾ ਸਕੇ, ਉਸ ਲਈ ਪੁਲਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਚੱਲੀਆਂ ਤਾਬੜਤੋੜ ਗੋਲ਼ੀਆਂ, ਇਕ ਦਾ ਕਰ 'ਤਾ ਐਨਕਾਊਂਟਰ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 
 


Anuradha

Content Editor

Related News