ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਹੋਟਲਾਂ ਦੀ ਕੀਤੀ ਜਾਂਚ
Wednesday, Oct 01, 2025 - 12:10 PM (IST)

ਬਠਿੰਡਾ (ਸੁਖਵਿੰਦਰ) : ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਲਗਾਤਾਰ ਚੌਕਸੀ ਰੱਖ ਰਿਹਾ ਹੈ। ਮੰਗਲਵਾਰ ਨੂੰ ਪੁਲਸ ਨੇ ਬੱਸ ਸਟੈਂਡ ਅਤੇ ਹੋਰ ਥਾਵਾਂ ਦੇ ਪਿੱਛੇ ਸਥਿਤ ਹੋਟਲਾਂ ਦੀ ਜਾਂਚ ਕੀਤੀ। ਪੁਲਸ ਸੁਪਰਡੈਂਟ (ਸ਼ਹਿਰ) ਨਰਿੰਦਰ ਸਿੰਘ ਦੀ ਅਗਵਾਈ ਵਿਚ ਇਕ ਪੁਲਸ ਮੁਲਾਜ਼ਮਾਂ ਨੇ ਵੱਖ-ਵੱਖ ਹੋਟਲਾਂ ਵਿਚ ਛਾਪੇਮਾਰੀ ਕੀਤੀ।
ਪੁਲਸ ਨੇ ਹੋਟਲ ਐਂਟਰੀ ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ। ਹੋਟਲ ਮਾਲਕਾਂ ਨੂੰ ਹਰੇਕ ਮਹਿਮਾਨ ਦੀ ਆਈ. ਡੀ. ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਕਮਰੇ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪੁਲਸ ਨੇ ਹੋਟਲਾਂ ਵਿਚ ਅੱਗ ਸੁਰੱਖਿਆ ਉਪਕਰਨਾਂ ਦੀ ਵੀ ਜਾਂਚ ਕੀਤੀ। ਕੁੱਝ ਹੋਟਲਾਂ ਦੇ ਰਿਕਾਰਡ ’ਚ ਕਮੀਆਂ ਮਿਲੀਆਂ, ਜਿਸ ਕਾਰਨ ਉਨ੍ਹਾਂ ਨੂੰ ਚਿਤਾਵਨੀਆਂ ਦਿੱਤੀਆਂ ਗਈਆਂ ਹਨ। ਪੁਲਸ ਸੁਪਰਡੈਂਟ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਸ ਸ਼ਹਿਰ ਦੇ ਹਰ ਕੋਨੇ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਪੁਲਸ ਸ਼ਰਾਰਤੀ ਅਤੇ ਅਪਰਾਧੀ ਤੱਤਾਂ ’ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।