ਪੁਲਸ ਇੰਸਪੈਕਟਰ ਨੇ 3.50 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਨਸ਼ਾ ਸਮੱਗਲਰ

04/14/2021 12:06:28 PM

ਤਰਨਤਾਰਨ (ਰਮਨ) - ਜ਼ਿਲ੍ਹਾ ਪੁਲਸ ’ਚ ਤਾਇਨਾਤ 1 ਇੰਸਪੈਕਟਰ ਤੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਮੁੱਖ ਸਿਪਾਹੀ ਵੱਲੋਂ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤੇ ਸਮੱਗਲਰਾਂ ਨੂੰ 3.50 ਲੱਖ ਦੀ ਰਿਸ਼ਵਤ ਵਸੂਲਣ ਉਪਰੰਤ ਹੈਰੋਇਨ ਸਮੇਤ ਛੱਡ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਬੰਧ ’ਚ ਐੱਸ. ਐੱਸ. ਪੀ. ਨੇ ਸਖ਼ਤ ਐਕਸ਼ਨ ਲੈਣ ਉਪਰੰਤ ਦੋਵਾਂ ਪੁਲਸ ਕਰਮਚਾਰੀਆਂ ਅਤੇ ਸਮੱਗਲਰਾਂ ਸਮੇਤ ਕੁੱਲ 5 ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਇਸ ਸਬੰਧੀ ਮੁੱਖ ਸਿਪਾਹੀ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਇੰਸਪੈਕਟਰ ਸਮੇਤ ਫਰਾਰ ਮੁਲਜ਼ਮਾਂ ਦੀ ਭਾਲ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਨਾਰਕੋਟਿਕ ਸੈੱਲ ਦੀ ਪੁਲਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਪੁਲਸ ਲਾਈਨ ਵਿਖੇ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਅਤੇ ਮੁੱਖ ਸਿਪਾਹੀ ਦਵਿੰਦਰ ਸਿੰਘ, ਜੋ ਜ਼ਿਲ੍ਹਾ ਅੰਮ੍ਰਿਤਸਰ ਦੇ ਪੈਰਵੀ ਸੈੱਲ ’ਚ ਤਾਇਨਾਤ ਹੈ, ਨੇ ਬੀਤੀ 31 ਮਾਰਚ ਨੂੰ ਬਰੀਜ਼ਾ ਕਾਰ ਸਣੇ ਮਲਕੀਤ ਸਿੰਘ ਉਰਫ ਪਲਟਾ ਪੁੱਤਰ ਮੇਜਰ ਸਿੰਘ ਵਾਸੀ ਗੁਰੂਵਾਲੀ ਅਤੇ ਉਸ ਦੇ ਸਾਲੇ ਬਾਊ ਸਿੰਘ ਵਾਸੀ ਗੋਹਲਵੜ ਨੂੰ ਥਾਣਾ ਸਿਟੀ ਤਰਨਤਾਰਨ ਦੀ ਹਦੂਦ ਅੰਦਰੋਂ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਇਸ ਤੋਂ ਬਾਅਦ ਇਸ ਮਾਮਲੇ ਨੂੰ ਰਫਾ-ਦਫਾ ਕਰਨ ਲਈ ਜਸਬੀਰ ਸਿੰਘ ਉਰਫ ਜੱਸਾ ਪੁੱਤਰ ਸਰਬਜੀਤ ਸਿੰਘ ਵਾਸੀ ਗੁਰੂਵਾਲੀ ਨੇ ਇੰਸਪੈਕਟਰ ਬਲਜੀਤ ਸਿੰਘ ਦੇ ਘਰ ਬੈਠ ਕੇ 3 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਦਿੱਤੀ ਹੈ। 

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਉਨ੍ਹਾਂ ਦੱਸਿਆ ਕਿ ਰਿਸ਼ਵਤ ਦੇ ਰੁਪਏ ਮਿਲਣ ਤੋਂ ਬਾਅਦ ਇੰਸਪੈਕਟਰ ਬਲਜੀਤ ਸਿੰਘ ਨੇ ਦੋਵਾਂ ਸਮੱਗਲਰਾਂ ਨੂੰ ਬਰਾਮਦ ਕੀਤੀ ਹੈਰੋਇਨ ਸਮੇਤ ਬਿਨਾਂ ਕੋਈ ਕਾਰਵਾਈ ਕੀਤੇ ਛੱਡ ਦਿੱਤਾ। ਵਸੂਲ ਕੀਤੀ ਰਿਸ਼ਵਤ ਦੀ ਰਕਮ ਨੂੰ ਬਾਅਦ ’ਚ ਇੰਸਪੈਕਟਰ ਬਲਜੀਤ ਸਿੰਘ, ਮੁੱਖ ਸਿਪਾਹੀ ਦਵਿੰਦਰ ਸਿੰਘ ਤੇ ਜਸਬੀਰ ਸਿੰਘ ਨੇ ਆਪਸ ’ਚ ਵੰਡ ਲਿਆ। ਨਾਰਕੋਟਿਕ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਅੱਜ ਮੁੱਖ ਸਿਪਾਹੀ ਦਵਿੰਦਰ ਸਿੰਘ ਸੀ. ਆਈ. ਏ. ਸਟਾਫ ਨੇੜੇ ਘੁੰਮਦਾ ਵੇਖਿਆ ਗਿਆ ਹੈ, ਜਿਸ ’ਤੇ ਨਾਰਕੋਟਿਕ ਸੈੱਲ ਦੇ ਏ. ਐੱਸ. ਆਈ. ਕਰਤਾਰ ਸਿੰਘ ਨੇ ਸਮੇਤ ਪੁਲਸ ਪਾਰਟੀ ਦਵਿੰਦਰ ਸਿੰਘ ਨੂੰ ਕਾਬੂ ਕਰ ਲਿਆ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਕੀ ਕਹਿਣੈ ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਾਲੇ ਦਾ
ਇਸ ਸਬੰਧੀ ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਸਮੱਗਲਰਾਂ ਦਾ ਸਾਥ ਦੇਣ ਵਾਲੇ ਇੰਸਪੈਕਟਰ ਬਲਜੀਤ ਸਿੰਘ, ਮੁੱਖ ਸਿਪਾਹੀ ਦਵਿੰਦਰ ਸਿੰਘ, ਸਮਗੱਲਰ ਮਲਕੀਤ ਸਿੰਘ ਉਰਫ ਪਲਟਾ ਪੁੱਤਰ ਮੇਜਰ ਸਿੰਘ ਵਾਸੀ ਗੁਰੂਵਾਲੀ, ਬਾਊ ਸਿੰਘ ਵਾਸੀ ਗੋਹਲਵੜ ਅਤੇ ਜਸਬੀਰ ਸਿੰਘ ਉਰਫ ਜੱਸਾ ਪੁੱਤਰ ਸਰਬਜੀਤ ਸਿੰਘ ਵਾਸੀ ਗੁਰੂਵਾਲੀ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰਦੇ ਹੋਏ ਮੁੱਖ ਸਿਪਾਹੀ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਬਲਜੀਤ ਸਿੰਘ ਸਮੇਤ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬਲਜੀਤ ਸਿੰਘ ਨੂੰ ਨੌਕਰੀ ਤੋਂ ਸਸਪੈਂਡ ਕਰਦੇ ਹੋਏ ਉਸ ਦੀ ਵਿਭਾਗੀ ਜਾਂਚ ਡੀ. ਐੱਸ. ਪੀ. ਪੱਟੀ ਕੁਲਜਿੰਦਰ ਸਿੰਘ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖਬਰ ਦੁਖ਼ਦ ਖ਼ਬਰ : ਵਿਸਾਖੀ ’ਤੇ ਬਿਆਸ ਦਰਿਆ ’ਚ ਨਹਾਉਣ ਗਈਆਂ ਦੋ ਕੁੜੀਆਂ ਰੁੜ੍ਹੀਆਂ, ਇਕ ਦੀ ਮੌਤ, ਦੂਜੀ ਲਾਪਤਾ


rajwinder kaur

Content Editor

Related News