ਵਿਜੀਲੈਂਸ ਬਿਊਰੋ ਨੇ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਸ ਇੰਸਪੈਕਟਰ ਨੂੰ ਕੀਤਾ ਕਾਬੂ

Saturday, Jan 21, 2023 - 03:56 PM (IST)

ਵਿਜੀਲੈਂਸ ਬਿਊਰੋ ਨੇ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਸ ਇੰਸਪੈਕਟਰ ਨੂੰ ਕੀਤਾ ਕਾਬੂ

ਮੋਹਾਲੀ (ਰਮਨਜੀਤ, ਪਰਦੀਪ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਇੱਕ ਪੁਲਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿਖੇ ਟ੍ਰੈਫਿਕ ਇੰਚਾਰਜ ਵਜੋਂ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਨੂੰ ਸ਼ਰਨਜੀਤ ਸਿੰਘ ਜਿੰਮੀ ਵਾਸੀ ਮਾਡਲ ਟਾਊਨ, ਖਰੜ, ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਕੇਸ ਵਿੱਚ ਮੁਅੱਤਲ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਆਇਆ ਕਾਂਗਰਸ ਦਾ ਸੱਦਾ, 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ 'ਚ ਹੋ ਸਕਦੇ ਨੇ ਸ਼ਾਮਲ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਸ ਮੁਲਾਜ਼ਮ ਉਸ ਦੇ ਪਿਤਾ ਅਤੇ ਮਾਤਾ ਨੂੰ ਅਦਾਲਤੀ ਕੇਸ ਵਿੱਚ ਪੇਸ਼ੀ ਤੋਂ ਛੋਟ ਦਿਵਾਉਣ ਬਦਲੇ 10,00,000 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਸ ਮੁਲਾਜ਼ਮ ਨੇ ਇਹ ਰਿਸ਼ਵਤ ਦੀ ਰਕਮ 7 ਲੱਖ ਅਤੇ 3 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਖ਼ਾਤਰ ਪਰਦੇਸ ਗਏ ਪੁੱਤ ਦੀ ਬਕਸੇ 'ਚ ਬੰਦ ਹੋ ਕੇ ਆਈ ਲਾਸ਼, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਪਹਿਲੀ ਕਿਸ਼ਤ ਵਜੋਂ 7 ਲੱਖ ਦੀ ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।  ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ-1 ਪੰਜਾਬ, ਐੱਸ. ਏ. ਐੱਸ. ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News