ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਮੋਟਰ ਸਾਈਕਲ ਸਵਾਰ ਪੁਲਸ ਅੜਿੱਕੇ

Saturday, Aug 01, 2020 - 12:22 PM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਮੋਟਰ ਸਾਈਕਲ ਸਵਾਰ ਪੁਲਸ ਅੜਿੱਕੇ

ਨਕੋਦਰ(ਪਾਲੀ) - ਮੋਟਰ ਸਾਈਕਲ ਸਵਾਰ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰ ਕੇ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਨ ’ਚ ਸਫਲਤਾ ਕੀਤੀ ਹੈ।

ਸਦਰ ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਚੌਕੀ ਇੰਚਾਰਜ ਸ਼ੰਕਰ ਏ. ਐੱਸ. ਆਈ. ਗੁਰਨਾਮ ਸਿੰਘ ਅਤੇ ਏ. ਐੱਸ. ਆਈ. ਚਮਨ ਲਾਲ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਸ਼ਰੀਂਹ ਵਲੋਂ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਇਕ ਵਿਅਕਤੀ ਅਤੇ ਔਰਤ ਨੂੰ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਪੁਲਸ ਪਾਰਟੀ ਨੂੰ ਦੇਖ ਆਪਣੇ ਹੱਥਾਂ ’ਚ ਫੜੇ ਮੋਮੀ ਲਿਫਾਫੇ ਸੜਕ ’ਤੇ ਸੁੱਟ ਦਿੱਤਾ, ਜਿਨ੍ਹਾਂ ਨੁੰ ਪੁਲਸ ਪਾਰਟੀ ਨੇ ਸ਼ੱਕ ਦੇ ਅਾਧਾਰ ’ਤੇ ਕਾਬੂ ਕਰ ਕੇ ਪੁੱਛਗਿੱਛ ਕੀਤੀ।

ਜਿਨ੍ਹਾਂ ਦੀ ਪਛਾਣ ਨਿਰਮਲ ਉਰਫ ਨਿੰਮਾ ਪੁੱਤਰ ਸ਼ਿੰਦਰਪਾਲ ਅਤੇ ਭੋਲੀ ਪਤਨੀ ਸਰਬਜੀਤ ਦੋਵੇਂ ਵਾਸੀ ਪਿੰਡ ਸ਼ੰਕਰ (ਨਕੋਦਰ) ਵਜੋਂ ਹੋਈ। ਪੁਲਸ ਨੂੰ ਤਲਾਸ਼ੀ ਦੌਰਾਨ ਉਕਤ ਦੋਵ੍ਹਾਂ ਪਾਸੋਂ 150 ਨਸ਼ੇ ਵਾਲੀਆਂ ਗੋਲੀਆਂ ਮਿਲੀਆਂ। ਸਦਰ ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਵਾਂ ਖਿਲਾਫ ਥਾਣਾ ਸਦਰ ਨਕੋਦਰ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 


author

Harinder Kaur

Content Editor

Related News