ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਬਿਆਨ, ਮਿਲੇ ਕਈ ਅਹਿਮ ਸੁਰਾਗ

Saturday, Oct 03, 2026 - 09:03 PM (IST)

ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਬਿਆਨ, ਮਿਲੇ ਕਈ ਅਹਿਮ ਸੁਰਾਗ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਸ਼ਾਮ ਲਗਭਗ 6:00 ਵਜੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਮੈਡ ਸੰਧੂ 'ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਵਾਰਦਾਤ ਤੋਂ ਬਾਅਦ ਮੈਡ ਸੰਧੂ ਸੜਕ ਕੰਢੇ ਖੂਨ ਨਾਲ ਲੱਥ-ਪੱਥ ਜ਼ਖਮੀ ਹਾਲਤ ਵਿੱਚ ਮਿਲਿਆ। 

ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਿਟੀ-2 ਨੇ ਦੱਸਿਆ ਕਿ ਪੁਲਸ ਨੂੰ ਵਾਰਦਾਤ ਵਾਲੀ ਥਾਂ ਤੋਂ ਗੋਲੀਆਂ ਦੇ 3 ਖੋਲ ਵੀ ਬਰਾਮਦ ਹੋਏ ਹਨ। ਮੈਡ ਸੰਧੂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ। ਪੁਲਸ ਦੀਆਂ ਟੀਮਾਂ ਦੋਸ਼ੀਆਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਪੁਲਸ ਨੂੰ ਜਾਂਚ ਦੌਰਾਨ ਅਹਿਮ ਸੁਰਾਗ ਮਿਲ ਚੁੱਕੇ ਹਨ ਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


author

Inder Prajapati

Content Editor

Related News