ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ 'ਤੇ ਕੀਤੇ ਹਮਲੇ ਮਗਰੋਂ ਪੁਲਸ ਸਖ਼ਤ, ਜਾਰੀ ਕੀਤੀਆਂ ਹਦਾਇਤਾਂ

Monday, Jul 08, 2024 - 01:50 PM (IST)

ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ 'ਤੇ ਕੀਤੇ ਹਮਲੇ ਮਗਰੋਂ ਪੁਲਸ ਸਖ਼ਤ, ਜਾਰੀ ਕੀਤੀਆਂ ਹਦਾਇਤਾਂ

ਲੁਧਿਆਣਾ (ਜ.ਬ.)- ਸੋਸ਼ਲ ਮੀਡੀਆ ’ਤੇ ਅਕਸਰ ਦੇਖਿਆ ਗਿਆ ਹੈ ਕਿ ਕੁਝ ਲੋਕ ਮਸ਼ਹੂਰ ਹੋਣ ਲਈ ਭੜਕਾਊ ਭਾਸ਼ਣ ਦਿੰਦੇ ਹਨ। ਇੰਨਾ ਹੀ ਨਹੀਂ ਕਿਸੇ ਵੀ ਧਰਮ ਖ਼ਿਲਾਫ਼ ਬੋਲਣ ਤੋਂ ਵੀ ਗੁਰੇਜ਼ ਨਹੀਂ ਕਰਦੇ, ਜਿਸ ਕਾਰਨ ਫਿਰ 2 ਧਰਮਾਂ ਦੇ ਲੋਕ ਇਕ-ਦੂਜੇ ਨੂੰ ਟਾਰਗੈੱਟ ਕਰ ਕੇ ਹਮਲਾ ਕਰਦੇ ਹਨ। ਹਾਲ ਹੀ ’ਚ ਇਕ ਇਸ ਤਰ੍ਹਾਂ ਦਾ ਹੀ ਮਾਮਲਾ ਸਾਹਮਣੇ ਆਇਆ ਹੈ ਕਿ ਜਿਸ ’ਚ ਸ਼ਿਵਸੈਨਾ ਨੇਤਾ ਸੰਦੀਪ ਉਰਫ ਗੋਰਾ ਥਾਪਰ ’ਤੇ 2 ਨਿਹੰਗਾਂ ਸਿੰਘਾਂ ਨੇ ਤਲਵਾਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਸੀ। 

ਇਹ ਖ਼ਬਰ ਵੀ ਪੜ੍ਹੋ - ਰਤਨਦੀਪ ਸਿੰਘ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਬੱਬਰ ਖ਼ਾਲਸਾ ਨਾਲ ਸਬੰਧਤ ਮੁੱਖ ਮੁਲਜ਼ਮ ਗ੍ਰਿਫ਼ਤਾਰ

ਭਾਵੇਂ ਪੁਲਸ ਨੇ ਦੋਵਾਂ ਨੂੰ ਕੁਝ ਘੰਟਿਆਂ ’ਚ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਤੋਂ ਪੁੱਛਗਿੱਛ ’ਚ ਖ਼ੁਲਾਸਾ ਹੋਇਆ ਸੀ ਕਿ ਸੰਦੀਪ ਗੋਰਾ ਥਾਪਰ ਕੱਟੜਪੰਥੀਆਂ ਖਿਲਾਫ ਸੋਸ਼ਲ ਮੀਡੀਆ ’ਤੇ ਅਕਸਰ ਬੋਲਦਾ ਸੀ ਅਤੇ ਭੜਕਾਊ ਭਾਸ਼ਣ ਦਿੰਦਾ ਸੀ। ਇਸ ਲਈ ਉਸ ’ਤੇ ਹਮਲਾ ਕੀਤਾ ਗਿਆ ਹੈ ਪਰ ਹੁਣ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਸਖ਼ਤ ਫ਼ੈਸਲਾ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪਿਓ ਦੀ ਮੌਤ ਮਗਰੋਂ ਮਾਂ ਦਾ ਸਹਾਰਾ ਬਣਨ ਵਿਦੇਸ਼ ਜਾਣਾ ਚਾਹੁੰਦੀ ਸੀ ਧੀ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼

ਪੁਲਸ ਕਮਿਸ਼ਨਰ ਨੇ ਪ੍ਰੈੱਸ ਨੋਟ ਜਾਰੀ ਕਰ ਕੇ ਸਾਰਿਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦਿੰਦੇ ਹੋਏ ਜਾਂ ਫਿਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਭਾਸ਼ਣ ਦਿੰਦਾ ਦੇਖਿਆ ਗਿਆ ਤਾਂ ਉਸ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ। ਪੁਲਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਭੜਕਾਊ ਭਾਸ਼ਣਾਂ ਨਾਲ ਸ਼ਹਿਰ ਦਾ ਮਾਹੌਲ ਖ਼ਰਾਬ ਹੁੰਦਾ ਹੈ, ਜਦਕਿ ਪੁਲਸ ਦਾ ਕੰਮ ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣਾ ਹੈ। ਕਿਸੇ ਨੂੰ ਵੀ ਗੁੰਡਾਗਰਦੀ ਕਰਨ ’ਤੇ ਬਖਸ਼ਿਆ ਨਹੀਂ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News