ਪੁਲਸ ਵਲੋਂ ਮੋਬਾਇਲ ਫੋਨ ਅਤੇ ਸਿਮ ਵੇਚਣ ਅਤੇ ਖ਼ਰੀਦਣ ਸਮੇਂ ਸਖ਼ਤ ਹਦਾਇਤਾਂ ਜਾਰੀ
Wednesday, Feb 28, 2024 - 06:49 PM (IST)
ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਪੁਲਸ ਲਾਅ ਐਂਡ ਆਰਡਰ ਅੰਕੁਰ ਗੁਪਤਾ ਨੇ ਫ਼ੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਈਬਰ ਕ੍ਰਾਈਮ ਨੂੰ ਰੋਕਣ ਲਈ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ, ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੋਬਾਇਲ ਫੋਨ ਅਤੇ ਸਿਮ ਵਿਕਰੇਤਾ, ਮੋਬਾਇਲ ਫੋਨ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਛਾਣ ਪੱਤਰ/ਆਈ. ਡੀ. ਪਰੂਫ/ਫੋਟੋ ਹਾਸਲ ਕੀਤੇ ਬਿਨਾਂ ਮੋਬਾਇਲ ਫੋਨ ਅਤੇ ਸਿਮ ਨਹੀਂ ਵੇਚਣਗੇ ਅਤੇ ਮੋਬਾਇਲ ਫੋਨ ਨੂੰ ਗ੍ਰਾਹਕ/ਵਿਕਰੇਤਾ ਪਾਸੋਂ ਖ਼ਰੀਦ ਕਰਨ ਸਮੇਂ ਗ੍ਰਾਹਕ/ਵਿਕਰੇਤਾ ਨੂੰ ਵੀ ਆਪਣੀ ਫ਼ਰਮ ਦੀ ਮੋਹਰ ਅਤੇ ਦਸਤਖਤਾਂ ਹੇਠ ‘ਪ੍ਰਚੇਜ਼ ਸਰਟੀਫਿੇਕਟ’ ਦੇਣਗੇ।
ਇਹ ਵੀ ਪੜ੍ਹੋ : ਭਾਜਪਾ ਵੱਡੇ ਪੱਧਰ ’ਤੇ ਲੋਕ ਸਭਾ ਮੈਂਬਰਾਂ ਦੀਆਂ ਟਿਕਟਾਂ ਕੱਟਣ ਦੀ ਤਿਆਰੀ ’ ਚ
ਇਸ ਤੋਂ ਇਲਾਵਾ ਫੋਨ ਖ਼ਰੀਦਣ ਸਮੇਂ ਖ਼ਰੀਦਦਾਰ ਜਾਂ ਕੋਈ ਉਸਦਾ ਰਿਸ਼ਤੇਦਾਰ/ਜਾਣਕਾਰ ਵਿਅਕਤੀ, ਜਿਸ ਦੇ ਅਕਾਊਂਟ ’ਚੋਂ ਯੂ. ਪੀ. ਆਈ. ਪੇਮੈਂਟ ਜਾਂ ਕਾਰਡ ਦੁਆਰਾ ਜਾਂ ਆਨ-ਲਾਈਨ ਅਦਾਇਗੀ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਦਾ ਆਈ. ਡੀ. ਪਰੂਫ ਵੀ ਦੁਕਾਨਦਾਰ ਹਾਸਲ ਕਰਨ ਦੇ ਜ਼ਿੰਮੇਵਾਰ ਹੋਣਗੇ ਅਤੇ ਗ੍ਰਾਹਕ ਦਾ ਨਾਂ ਅਤੇ ਜਨਮ ਮਿਤੀ, ਪਿਤਾ ਦਾ ਨਾਂ, ਘਰ ਦਾ ਪੂਰਾ ਪਤਾ, ਜਿਸ ਨੂੰ ਫੋਨ ਜਾਂ ਸਿਮ ਵੇਚਿਆ ਹੈ ਜਾਂ ਜਿਸ ਪਾਸੋਂ ਫੋਨ ਖ਼ਰੀਦਿਆ ਹੈ ਉਸ ਦਾ ਆਈ. ਡੀ. ਪਰੂਫ, ਮੋਬਾਇਲ ਅਤੇ ਸਿਮ ਖ਼ਰੀਦਣ ਵਾਲੇ ਵਿਅਕਤੀ ਦੇ ਅੰਗੂਠੇ ਦਾ ਨਿਸ਼ਾਨ ਅਤੇ ਦਸਤਖਤ, ਮੋਬਾਇਲ ਫੋਨ ਵੇਚਣ/ਖਰੀਦਣ ਦੀ ਮਿਤੀ ਅਤੇ ਸਮਾਂ, ਜਿਸ ਵਿਅਕਤੀ ਦੇ ਅਕਾਊਂਟ ’ਚੋਂ ਪੇਮੈਂਟ ਹੋਈ ਹੈ, ਉਸ ਵਿਅਕਤੀ ਦਾ ਆਈ. ਡੀ.ਪਰੂਫ ਅਤੇ ਗ੍ਰਾਹਕ ਦੀ ਫੋਟੋ ਅਨੁਸਾਰ ਰਿਕਾਰਡ ਰਜਿਸਟਰ ਮੇਨਟੇਨ ਕਰਨਗੇ। ਇਹ ਹੁਕਮ 29.02.2024 ਤੋਂ 13.04.2024 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਤੇ ਹੋਰਨਾਂ ਲੋਕਾਂ ’ਤੇ ਹਮਲੇ ਅੰਤਰਰਾਸ਼ਟਰੀ ਸਾਜ਼ਿਸ਼ ਦਾ ਹਿੱਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e