CM ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ’ਤੇ ਪੁਲਸ ਵੱਲੋਂ ਲਾਠੀਚਾਰਜ (ਤਸਵੀਰਾਂ)

Sunday, Nov 07, 2021 - 07:06 PM (IST)

CM ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ’ਤੇ ਪੁਲਸ ਵੱਲੋਂ ਲਾਠੀਚਾਰਜ (ਤਸਵੀਰਾਂ)

ਮੋਰਿੰਡਾ (ਸੱਜਣ ਸੈਣੀ)-ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਮੋਰਿੰਡਾ ਵਿਖੇ ਰੋਸ ਰੈਲੀ ਕੱਢ ਕੇ ਰੋਸ ਮੁਜ਼ਾਹਰਾ ਕੀਤਾ ਕੀਤਾ ਗਿਆ। ਇਸ ਦੌਰਾਨ ਜਦੋਂ ਇਹ ਅਧਿਆਪਕ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਵੱਲ ਅੱਗੇ ਵਧੇ ਤਾਂ ਪੁਲਸ ਵੱਲੋਂ ਇਨ੍ਹਾਂ ਨੂੰ ਰੋਕਿਆ ਗਿਆ, ਜਦੋਂ ਅਧਿਆਪਕਾਂ ਦਾ ਇਕੱਠ ਅੱਗੇ ਵਧਣੋਂ ਨਹੀਂ ਰੁਕਿਆ ਤਾਂ ਪੁਲਸ ਵੱਲੋਂ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ ।

PunjabKesari

ਇਸ ਲਾਠੀਚਾਰਜ ਦੌਰਾਨ ਕਈ ਪੁਲਸ ਮੁਲਾਜ਼ਮ ਤੇ ਅਧਿਆਪਕ ਜ਼ਖ਼ਮੀ ਹੋ ਗਏ । ਕਈ ਮਹਿਲਾ ਅਧਿਆਪਕ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ।  ਇਸ ਮੌਕੇ ਯੂਨੀਅਨ ਆਗੂਆਂ ਤੇ ਜ਼ਖ਼ਮੀ ਹੋਏ ਅਧਿਆਪਕਾਂ ਨੇ ਪੁਲਸ ਵੱਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ ।

ਇਹ ਵੀ ਪੜ੍ਹੋ : ਕੀ ਹੁਣ ਰੰਧਾਵਾ ਤੇ ਚੰਨੀ ਵਿਚਾਲੇ ਹੋ ਗਈ ਹੈ ਅਣਬਣ ? ਅਹਿਮ ਪ੍ਰੈੱਸ ਕਾਨਫਰੰਸ ਤੋਂ ਉਪ-ਮੁੱਖ ਮੰਤਰੀ ਨੇ ਬਣਾਈ ਦੂਰੀ

ਯੂਨੀਅਨ ਆਗੂਆਂ ਨੇ ਦੱਸਿਆ ਕਿ ਪਿਛਲੇ 152 ਦਿਨਾਂ ਤੋਂ ਐੱਨ. ਐੱਸ. ਕਿਊ. ਐੱਫ. ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਦੁੱਖ ਨਿਵਾਰਨ ਸਾਹਿਬ ਚੌਕ ਪਟਿਆਲਾ ਵਿਖੇ ਪੱਕਾ ਮੋਰਚਾ ਲਾ ਕੇ ਬੈਠੇ ਹਨ ਪਰ ਸਰਕਾਰ ਨੇ ਅੱਜ ਤੱਕ ਉਨ੍ਹਾਂ ਦੀ ਸਾਰ ਨਹੀਂ ਲਈ, ਜਿਸ ਕਰਕੇ ਅਧਿਆਪਕਾਂ ’ਚ ਸਰਕਾਰ ਪ੍ਰਤੀ ਬਹੁਤ ਜ਼ਿਆਦਾ ਰੋਸ ਹੈ।

PunjabKesari

ਇਨ੍ਹਾਂ 152 ਦਿਨਾਂ ਦੌਰਾਨ ਸਰਕਾਰ ਨਾਲ ਘੱਟੋ-ਘੱਟ 20 ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਸਰਕਾਰ ਲਾਰੇ ’ਤੇ ਲਾਰਾ ਲਾ ਰਹੀ ਹੈ। ਸਰਕਾਰ ਝੂਠੇ ਭਰੋਸੇ ਦੇ ਰਹੀ ਹੈ, ਇਸ ਲਈ ਅਧਿਆਪਕਾ ਵੱਲੋ ਅੱਜ ਨਵੀਂ ਸਰਕਾਰ ਨੂੰ ਜਗਾਉਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਪੁਲਸ ਵੱਲੋਂ ਅਧਿਆਪਕਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਇਸ ਦੌਰਾਨ ਕਈ ਅਧਿਆਪਕ ਜ਼ਖ਼ਮੀ ਹੋ ਗਏ । ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

PunjabKesari

PunjabKesari


author

Manoj

Content Editor

Related News