ਪੁਲਸ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਚਲਾਈ ਵਿਸ਼ੇਸ਼ ਮੁਹਿੰਮ
Thursday, Feb 01, 2018 - 06:29 AM (IST)

ਕਪੂਰਥਲਾ, (ਭੂਸ਼ਣ)- ਟਰੈਫਿਕ ਪੁਲਸ ਕਪੂਰਥਲਾ ਨੇ ਰਾਤ ਦੇ ਸਮੇਂ ਸੜਕ ਹਾਦਸਿਆਂ ਨੂੰ ਰੋਕਣ ਲਈ ਇਕ ਵੱਡੀ ਮੁਹਿੰਮ ਚਲਾਉਂਦੇ ਹੋਏ ਬੁੱਧਵਾਰ ਨੂੰ 200 ਦੇ ਕਰੀਬ ਵਾਹਨਾਂ 'ਤੇ ਰਿਫਲੈਕਟਰ ਲਾਏ ਤੇ ਸ਼ਹਿਰ ਦੇ ਪ੍ਰਮੁੱਖ ਮਾਰਗਾਂ 'ਤੇ ਵੱਡੇ-ਵੱਡੇ ਸਾਈਨ ਬੋਰਡ ਲਾਏ ਗਏ ।
ਜ਼ਿਕਰਯੋਗ ਹੈ ਕਿ ਐੱਸ. ਐੱਸ. ਪੀ. ਕਪੂਰਥਲਾ ਦੇ ਹੁਕਮਾਂ 'ਤੇ ਟਰੈਫਿਕ ਪੁਲਸ ਵੱਲੋਂ ਸ਼ਹਿਰ ਵਿਚ ਵਿਸ਼ੇਸ਼ ਟਰੈਫਿਕ ਜਾਗਰੂਕਤਾ ਮੁਹਿੰਮ ਚੱਲ ਰਹੀ ਹੈ। ਜਿਸ ਤਹਿਤ ਟਰੈਫਿਕ ਇੰਚਾਰਜ ਇੰਸਪੈਕਟਰ ਦਰਸ਼ਨ ਲਾਲ ਸ਼ਰਮਾ ਨੇ ਆਪਣੀ ਟੀਮ ਦੇ ਨਾਲ ਸ਼ਹਿਰ ਦੇ ਮਾਲ ਰੋਡ, ਡੀ. ਸੀ. ਚੌਕ, ਜਲੰਧਰ ਮਾਰਗ ਅਤੇ ਕਰਤਾਰਪੁਰ ਮਾਰਗ 'ਤੇ ਵੱਡੇ ਪੱਧਰ 'ਤੇ ਵਾਹਨਾਂ 'ਤੇ ਰਿਫਲੈਕਟਰ ਲਾਏ ਤਾਂਕਿ ਜੋ ਰਾਤ ਦੇ ਹਨ੍ਹੇਰੇ ਵਿਚ ਹੋਣ ਵਾਲੇ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਸਮੇਂ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।