ਪਟਿਆਲਾ ਪੁਲਸ ਲਾਈਨ 'ਚ ਗੋਲੀ ਚੱਲਣ ਨਾਲ ਏ. ਐੱਸ. ਆਈ. ਦੀ ਮੌਤ

Monday, Feb 04, 2019 - 01:13 PM (IST)

ਪਟਿਆਲਾ ਪੁਲਸ ਲਾਈਨ 'ਚ ਗੋਲੀ ਚੱਲਣ ਨਾਲ ਏ. ਐੱਸ. ਆਈ. ਦੀ ਮੌਤ

ਪਟਿਆਲਾ (ਬਰਜਿੰਦਰ) : ਪਟਿਆਲਾ ਦੀ ਪੁਲਸ ਲਾਈਨ ਵਿਚ ਅਚਾਨਕ ਗੋਲੀ ਚੱਲਣ ਕਾਰਨ ਇਕ ਏ. ਐੱਸ. ਆਈ. ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਏ. ਐੱਸ. ਆਈ. ਜਗਦੀਪ ਸਿੰਘ ਭੁੱਲਰ ਆਪਣਾ ਹਥਿਆਰ ਸਾਫ ਕਰ ਰਹੇ ਸਨ, ਇਸ ਦੌਰਾਨ ਅਚਾਨਕ ਗੋਲੀ ਚੱਲ ਗਈ ਜੋ ਜਗਦੀਪ ਸਿੰਘ ਦੇ ਜਾ ਵੱਜੀ। 
ਇਸ ਦੌਰਾਨ ਪਰਿਵਾਰਕ ਮੈਂਬਰ ਤੁਰੰਤ ਉਨ੍ਹਾਂ ਨੂੰ ਨਿੱਜੀ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਵਲੋਂ ਜਗਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਫਿਲਹਾਲ ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।


author

Gurminder Singh

Content Editor

Related News