ਪੁਲਸ ਅੱਗੇ ਨਰਾਇਣ ਸਿੰਘ ਚੌੜਾ ਦੇ ਵੱਡੇ ਖੁਲਾਸੇ, ਹੁਣ ਉੱਤਰ ਪ੍ਰਦੇਸ਼ ਲੈ ਕੇ ਜਾਵੇਗੀ ਪੁਲਸ
Monday, Dec 09, 2024 - 01:18 PM (IST)
ਅੰਮ੍ਰਿਤਸਰ- ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੇਵਾ ਨਿਭਾ ਰਹੇ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਪੁਲਸ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਨਰਾਇਣ ਸਿੰਘ ਚੌੜਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ 'ਚ ਹਥਿਆਰ ਲੁਕਾਏ ਹਨ। ਉਸ ਦੇ ਕਈ ਅੱਤਵਾਦੀ ਸੰਗਠਨਾਂ ਨਾਲ ਸਬੰਧ ਹਨ। ਪੁਲਸ ਉਸ ਨੂੰ ਹਥਿਆਰ ਬਰਾਮਦ ਕਰਨ ਲਈ ਉੱਤਰ ਪ੍ਰਦੇਸ਼ ਲੈ ਕੇ ਜਾਣਾ ਚਾਹੁੰਦੀ ਹੈ। ਪੁਲਸ ਨੇ ਇਹ ਦਲੀਲ ਐਤਵਾਰ ਨੂੰ ਤਿੰਨ ਦਿਨਾਂ ਰਿਮਾਂਡ ਖ਼ਤਮ ਹੋਣ 'ਤੇ ਚੌੜਾ ਨੂੰ ਅਦਾਲਤ 'ਚ ਪੇਸ਼ ਕਰਦਿਆਂ ਦਿੱਤੀ ਸੀ।
ਇਹ ਵੀ ਪੜ੍ਹੋ- ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ 'ਚ ਕੀਤਾ ਪੇਸ਼, ਪੁਲਸ ਨੂੰ ਫਿਰ ਮਿਲਿਆ 3 ਦਿਨ ਦਾ ਰਿਮਾਂਡ
ਨਰਾਇਣ ਸਿੰਘ ਚੌੜਾ ਨੂੰ ਅਦਾਲਤ 'ਚ ਪੇਸ਼ ਕਰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਰਿਮਾਂਡ 'ਚ ਅੱਤਵਾਦੀ ਨੇ ਮੰਨਿਆ ਹੈ ਕਿ ਉਸ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਇਲਾਕੇ 'ਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਆਦਿ ਲੁਕਾ ਕੇ ਰੱਖੀ ਹੈ। ਪੁਲਸ ਨੂੰ ਖ਼ਦਸ਼ਾ ਹੈ ਕਿ ਨਰਾਇਣ ਸਿੰਘ ਚੌੜਾ ਕਈ ਅੱਤਵਾਦੀ ਸੰਗਠਨਾਂ ਨਾਲ ਜੁੜਿਆ ਹੋਇਆ ਹੈ ਅਤੇ ਇਹ ਲੁਕੇ ਹੋਏ ਹਥਿਆਰ ਅੱਤਵਾਦੀ ਵਾਰਦਾਤਾਂ 'ਚ ਵਰਤੇ ਜਾ ਸਕਦੇ ਹਨ। ਅਜਿਹੇ 'ਚ ਹਥਿਆਰਾਂ ਦੀ ਬਰਾਮਦਗੀ ਬਹੁਤ ਜ਼ਰੂਰੀ ਹੈ। ਚੌੜਾ ਖ਼ਿਲਾਫ਼ ਪਹਿਲਾਂ ਵੀ ਗੰਭੀਰ ਧਾਰਾਵਾਂ ਦੇ ਤਹਿਤ ਕੁੱਲ 31 ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਬੁਡੈਲ ਜੇਲ੍ਹ ਬਰੇਕ ਕਾਂਡ ਅਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ 'ਚ ਸ਼ਮੂਲੀਅਤ ਸ਼ਾਮਲ ਹੈ। ਅੱਤਵਾਦੀ ਚੌੜਾ ਨੇ ਪਾਕਿਸਤਾਨ ਤੋਂ ਟ੍ਰੇਨਿੰਗ ਲਈ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ
ਦੱਸ ਦੇਈਏ ਇਸ ਤੋਂ ਪਹਿਲਾਂ ਵੀ 5 ਦਸੰਬਰ ਨੂੰ ਨਰਾਇਣ ਸਿੰਘ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ । ਜਿਥੇ ਮਾਨਯੋਗ ਅਦਾਲਤ ਵਲੋਂ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ। ਹਾਲਾਂਕਿ ਨਰਾਇਣ ਸਿੰਘ ਦੀ ਅਦਾਲਤ 'ਚ ਪਹਿਲੀ ਪੇਸ਼ੀ ਦੌਰਾਨ ਪੁਲਸ ਨੇ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਕੋਰਟ ਵੱਲੋਂ ਤਿੰਨ ਦਿਨ ਦਾ ਰਿਮਾਂਡ ਹੀ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਸੀ। ਨਰਾਇਣ ਸਿੰਘ ਜੌੜਾ ਜੋ ਕਿ ਇੱਕ ਖਾਲਿਸਤਾਨੀ ਹੈ ਪਹਿਲਾਂ ਵੀ ਜੇਲ੍ਹ ਦੇ ਵਿੱਚ ਰਹਿ ਕੇ ਆਇਆ ਹੈ ਪਾਕਿਸਤਾਨ ਨਾਲ ਵੀ ਇਸ ਦੇ ਸੰਬੰਧ ਨੇ, ਜਿਸ ਵੱਲੋਂ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਮਲਾ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8