ਟਾਂਡਾ ''ਚ ਗੋਲ਼ੀਆਂ ਮਾਰ ਕਤਲ ਕੀਤੇ ਬਿੱਲਾ ਕਤਲ ਕਾਂਡ ''ਚ ਪੁਲਸ ਨੇ ਕੀਤੇ ਅਹਿਮ ਖ਼ੁਲਾਸੇ
Monday, Jan 05, 2026 - 05:24 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ)-ਪਿੰਡ ਕਲੋਆ ਦੇ ਅੱਡੇ ਨਜ਼ਦੀਕ ਬੀਤੇ ਮਹੀਨੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਪਿੰਡ ਕੰਧਾਲਾ ਸ਼ੇਖਾਂ ਵਾਸੀ ਨੌਜਵਾਨ ਬਲਜੀਤ ਸਿੰਘ ਬਿੱਲਾ ਦੇ ਕਤਲ ਕਾਂਡ ’ਚ ਨਾਮਜ਼ਦ ਮੁਲਜ਼ਮਾਂ ’ਚੋਂ ਦੂਜੇ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਨੇ ਪੁਛਗਿੱਛ ਦੌਰਾਨ ਹੋਏ ਖੁਲਾਸਿਆਂ ਬਾਰੇ ਜਾਣਕਾਰੀ ਦਿੱਤੀ ਹੈ। ਅੱਜ ਹੋਈ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਕਾਬੂ ਆਏ ਮੁਲਜ਼ਮ ਧਰਮਿੰਦਰ ਸਿੰਘ ਉਰਫ਼ ਜੱਟ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਖਡਿਆਲਾ ਸੈਣੀਆਂ ਨੇ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਐੱਸ. ਪੀ. ਪਰਮਿੰਦਰ ਸਿੰਘ ਹੀਰ ਦੇ ਦਿਸ਼ਾਂ-ਨਿਰਦੇਸ਼ਾਂ ਅਧੀਨ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਪੁਲਸ ਨੇ ਬੇਹੱਦ ਘੱਟ ਸਮੇਂ ਵਿਚ ਸੁਲਝਾਇਆ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ ਇਕ ਹੋਰ ਵਿਆਹ ਦੌਰਾਨ ਪੈ ਗਿਆ ਭੜਥੂ! ਤਣਾਅਪੂਰਨ ਹੋਇਆ ਮਾਹੌਲ

ਡੀ. ਐੱਸ. ਪੀ. ਬਾਜਵਾ ਨੇ ਦੱਸਿਆ ਕਿ ਇਹ ਮੁਲਜ਼ਮ ਵੀ ਪਹਿਲਾ ਐਨਕਾਊਂਟਰ ਤੋਂ ਬਾਅਦ ਕਾਬੂ ਆਏ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਮਨਿੰਦਰ ਸੈਣੀ ਦੇ ਪਿੰਡ ਦਾ ਵਾਸੀ ਹੈ। ਕਿਸੇ ਰੰਜਿਸ਼ ਦੇ ਚਲਦਿਆਂ ਇਨ੍ਹਾਂ ਦੋਹਾਂ ਨੇ ਮਿਲ ਕੇ 18 ਦਸੰਬਰ ਨੂੰ ਬਿੱਲਾ ਦਾ ਗੋਲ਼ੀਆਂ ਮਾਰ ਕੇ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਵਾਰਦਾਤ ਸਮੇਂ ਹੁਣ ਕਾਬੂ ਆਇਆ ਮੁਲਜ਼ਮ ਧਰਮਿੰਦਰ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਇਸ ਨੇ ਬਿੱਲਾ ਦੀ ਰੇਕੀ ਵੀ ਕੀਤੀ ਸੀ। ਇਹ ਮੁਲਜ਼ਮ ਹਿਸਟਰੀ ਸ਼ੀਟਰ ਹੈ ਅਤੇ ਇਸ ਦੇ ਖ਼ਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਅਧੀਨ ਦੋ ਅਤੇ ਲੜਾਈ ਝਗੜੇ ਦਾ ਇਕ ਮਾਮਲਾ ਦਰਜ ਹੈ।
ਇਹ ਵੀ ਪੜ੍ਹੋ: ਰੂਸ-ਯੂਕਰੇਨ ਦੀ ਜੰਗ 'ਚ ਮਾਰੇ ਗਏ ਜਲੰਧਰ ਦੇ ਮਨਦੀਪ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ
ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਇਸ ਮੁਲਜ਼ਮ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਾਬੂ ਆਏ ਇਨ੍ਹਾਂ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਵਿਅਕਤੀ ਬਾਰੇ ਵੀ ਪੁਲਸ ਨੂੰ ਅਹਿਮ ਜਾਣਕਾਰੀ ਹਾਸਲ ਹੋਈ ਹੈ। ਉਸ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਵਾਰਦਾਤ ਸਮੇਂ ਮੌਤ ਦਾ ਸ਼ਿਕਾਰ ਹੋਏ ਬਿੱਲਾ ਕੋਲੋਂ ਮਿਲੇ ਪਿਸਟਲ ਦੇ ਮੈਗਜ਼ੀਨ ਦੇ ਭੇਟ ਨੂੰ ਸੁਲਝਾਉਣ ਲਈ ਪੁਲਸ ਉੱਦਮ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
